ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ HP ਦੇ CM ਸੁੱਖੂ ਤੇ ਪੰਜਾਬ ਦੇ ਰਾਜਪਾਲ ਪੁਰੋਹਿਤ


ਅੰਮ੍ਰਿਤਸਰ – ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਲੱਖਾਂ ਸੀਸ ਰੋਜ਼ਾਨਾ ਝੁਕਦੇ ਹਨ ਉੱਥੇ ਹੀ ਅੱਜ ਸਵੇਰ ਤੋਂ ਹੀ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੇਤਾ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚ ਰਹੇ ਹਨ। ਇਸ ਦੇ ਚਲਦੇ ਹਿਮਾਚਲ ਤੋਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜਿਸ ਤੋਂ ਬਾਅਦ ਐੱਸ. ਜੀ. ਪੀ. ਸੀ. ਸਕੱਤਰ ਪ੍ਰਤਾਪ ਸਿੰਘ ਵੱਲੋਂ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸਨਮਾਨਿਤ ਵੀ ਕੀਤਾ ਗਿਆ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਉਨ੍ਹਾਂ ਦੇ ਮਨ ਨੂੰ ਬੜਾ ਹੀ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜੋ ਹਿਮਾਚਲ ਦੇ ਵਿੱਚ ਤਬਾਹੀ ਹੋਈ ਹੈ ਉਨ੍ਹਾਂ ਆਪਣੀ ਜ਼ਿੰਦਗੀ ਚ ਪਹਿਲੀ ਵਾਰ ਅਜਿਹੀ ਤਬਾਹੀ ਦੇਖੀ ਹੈ ਅਤੇ ਹੁਣ ਸਰਕਾਰ ਉਸ ਤਬਾਹੀ ਚੋਂ ਨਿਕਲਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਵਿੱਚ ਆਏ ਹੜ੍ਹਾਂ ਕਾਰਨ 450 ਲੋਕਾਂ ਦੀ ਜਾਣਕਾਰੀ ਹੈ, ਜਦਕਿ 12000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਹਿਮਾਚਲ ਚ ਤਬਾਹੀ ਕਾਰਨ ਟੁੱਟੀਆਂ ਸੜਕਾਂ ਵਿੱਚੋਂ ਬਹੁਤ ਜਿਆਦਾ ਸੜਕਾਂ ਉਨ੍ਹਾਂ ਵੱਲੋਂ ਬਣਵਾ ਦਿੱਤੀਆਂ ਗਈਆਂ ਹਨ ਅਤੇ ਕੁਝ ਦਾ ਕੰਮ ਅਜੇ ਜਾਰੀ ਹੈ। ਉਨ੍ਹਾਂ ਦੱਸਿਆ ਕੀ ਜ਼ਿਆਦਾ ਨੁਕਸਾਨ ਡੈਮ ਦਾ ਪਾਣੀ ਖੋਲਣ ਕਰਕੇ ਹੋਇਆ।

Leave a Reply

Your email address will not be published. Required fields are marked *