ਅੰਮ੍ਰਿਤਸਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਅੰਮ੍ਰਿਤਸਰ ‘ਚ ਉੱਤਰੀ ਖੇਤਰੀ ਪ੍ਰੀਸ਼ਦ ਦੀ 31ਵੀਂ ਬੈਠਕ ਹੋਈ ਜਿਸ ਵਿਚ ਤਿੰਨ ਸੂਬਿਆਂ ਦੇ ਮੁੱਖ ਮੰਤਰੀ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਮੌਜੂਦ ਰਹੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਤੋਂ ਸਿੱਧਾ ਮੀਟਿੰਗ ਲਈ ਹੋਟਲ ਤਾਜ ਸਵਰਨਾ ਪਹੁੰਚੇ। ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਦੀ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ, ਜਦਕਿ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਉਨ੍ਹਾਂ ਦੀ ਟੀਮ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੀਟਿੰਗ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਬੀਐੱਮਬੀ ‘ਚ ਮੈਂਬਰ ਪਾਵਰ ਨਿਯੁਕਤੀ, ਹੜ੍ਹ ਰਾਹਤ ਨਿਯਮਾਂ ‘ਚ ਤਬਦੀਲੀ, ਫਰਜ਼ੀ ਟਰੈਵਲ ਏਜੰਟਾਂ ਵੱਲੋਂ ਧੋਖਾਧੜੀ, ਆਰਡੀਐੱਫ ਆਦਿ ਮੁੱਦੇ ਚੁੱਕੇ।
ਅਮਿਤ ਸ਼ਾਹ ਦੀ ਅਗਵਾਈ ‘ਚ ਹੋਈ 31st NZC Meeting, ਤਿੰਨ ਸੂਬਿਆਂ ਦੇ CM ਤੇ ਰਾਜਪਾਲ ਪੁਰੋਹਿਤ ਹੋਏ ਸ਼ਾਮਲ; CM ਮਾਨ ਨੇ ਚੁੱਕੇ ਇਹ ਮੁੱਦੇ
