Big Breaking: ਪੰਜਾਬ ਪੁਲਸ ਦੇ SP, CIA ਇੰਚਾਰਜ ਤੇ ਸੀਨੀਅਰ ਕਾਂਸਟੇਬਲ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ


ਸ੍ਰੀ ਮੁਕਤਸਰ ਸਾਹਿਬ – ਪੁਲਸ ਹਿਰਾਸਤ ਵਿਚ ਵਕੀਲ ਵਰਿੰਦਰ ਸਿੰਘ ਸੰਧੂ ਨਾਲ ਅਣਮਨੁੱਖੀ ਕਾਰਾ ਕਰਨ ਦੇ ਮਾਮਲੇ ’ਚ ਕਥਿਤ ਦੋਸ਼ੀ ਐੱਸ. ਪੀ. ਰਮਨਦੀਪ ਸਿੰਘ ਭੁੱਲਰ, ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਰਮਨ ਕੁਮਾਰ ਤੇ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ ਨੂੰ ਜ਼ਿਲਾ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਮੁਕਤਸਰ ਦੇ ਇਕ ਡੀ. ਐੱਸ. ਪੀ. ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ ’ਤੇ ਕੀਤੀ ਹੈ।

ਦੂਜੇ ਪਾਸੇ ਏ. ਆਈ. ਜੀ. ਇਨਵੈਸਟੀਗੇਸ਼ਨ ਪੰਜਾਬ ਨੇ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਿਟੀ ਤੇ ਸਦਰ ਵਿਚ ਵਕੀਲ ਅਤੇ ਪੁਲਸ ਅਧਿਕਾਰੀਆਂ ਖ਼ਿਲਾਫ਼ ਦਰਜ ਹੋਏ ਕੇਸ ਦੀ ਜਾਂਚ ਲਈ ਚਾਰ ਅਧਿਕਾਰੀਆਂ ’ਤੇ ਆਧਾਰਿਤ ਐੱਸ. ਆਈ. ਟੀ. ਦਾ ਗਠਨ ਕੀਤਾ ਹੈ। ਲੁਧਿਆਣਾ ਦੇ ਸੀ. ਪੀ. ਮਨਦੀਪ ਸਿੰਘ ਸਿੱਧੂ ਨੂੰ ਐੱਸ. ਆਈ. ਟੀ. ਦਾ ਇੰਚਾਰਜ ਲਾਇਆ ਗਿਆ ਹੈ ਜਦਕਿ ਹਰਮੀਤ ਸਿੰਘ ਹੁੰਦਲ ਡਿਪਟੀ ਕਮਿਸ਼ਨਰ ਪੁਲਸ ਇਨਵੈਸਟੀਗੇਸ਼ਨ ਲੁਧਿਆਣਾ, ਸੋਹੇਲ ਕਾਸਿਮ ਮੀਰ ਏ. ਡੀ. ਸੀ. ਪੀ.-2 ਕਮਿਸ਼ਨਰੇਟ ਲੁਧਿਆਣਾ ਤੇ ਸੰਗਰੂਰ ਦੇ ਐੱਸ. ਪੀ. ਇਨਵੈਸਟੀਗੇਸ਼ਨ ਪਲਵਿੰਦਰ ਸਿੰਘ ਚੀਮਾ ਨੂੰ ਟੀਮ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

Leave a Reply

Your email address will not be published. Required fields are marked *