ਮਨਪ੍ਰੀਤ ਬਾਦਲ ਨੂੰ ਲੈ ਕੇ ਵੱਡਾ ਖ਼ੁਲਾਸਾ, ਗ੍ਰਿਫ਼ਤਾਰ ਵਿਅਕਤੀਆਂ ਨੇ ਖੋਲ੍ਹ ‘ਤਾ ਸਾਰਾ ਕੱਚਾ-ਚਿੱਠਾ


ਬਠਿੰਡਾ – ਪਲਾਟ ਘਪਲੇ ਦੇ ਮਾਮਲੇ ’ਚ ਵਿਜੀਲੈਂਸ ਵੱਲੋਂ ਨਾਮਜ਼ਦ ਕੀਤੇ ਗਏ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਪਣੀ ਗ੍ਰਿਫ਼ਤਾਰੀ ਦੇ ਡਰ ਕਾਰਨ ਲਗਾਤਾਰ ਆਪਣੀ ਰਿਹਾਇਸ਼ ਬਦਲ ਰਹੇ ਹਨ। ਦੂਜੇ ਪਾਸੇ ਵਿਜੀਲੈਂਸ ਦਿੱਲੀ ਅਤੇ ਰਾਜਸਥਾਨ ਦੇ ਕਈ ਇਲਾਕਿਆਂ ’ਚ ਵੀ ਮਨਪ੍ਰੀਤ ’ਤੇ ਨਜ਼ਰ ਰੱਖ ਰਹੀ ਹੈ, ਜਿਸ ਕਾਰਨ ਵਿਜੀਲੈਂਸ ਟੀਮਾਂ ਦੋਵਾਂ ਰਾਜਾਂ ’ਚ ਪਹੁੰਚ ਗਈਆਂ ਹਨ। ਸੂਤਰਾਂ ਨੇ ਦੱਸਿਆ ਕਿ ਉਕਤ ਮਾਮਲੇ ’ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੇ ਵਿਜੀਲੈਂਸ ਨੂੰ ਮੁੱਢਲੀ ਪੁੱਛਗਿੱਛ ਦੌਰਾਨ ਖ਼ੁਲਾਸਾ ਕੀਤਾ ਹੈ ਕਿ ਮਨਪ੍ਰੀਤ ਬਾਦਲ ਦੀਆਂ ਹਦਾਇਤਾਂ ’ਤੇ ਉਨ੍ਹਾਂ ਦਾ ਰਿਸ਼ਤੇਦਾਰ ਸਾਰੀ ਅਫ਼ਸਰਸ਼ਾਹੀ ਅਤੇ ਪ੍ਰਸ਼ਾਸਨ ਨੂੰ ਸੰਭਾਲਦਾ ਸੀ। ਜਦੋਂ ਮਨਪ੍ਰੀਤ ਬਾਦਲ ਕਾਂਗਰਸ ਸਰਕਾਰ ’ਚ ਵਿੱਤ ਮੰਤਰੀ ਬਣੇ ਤਾਂ ਉਨ੍ਹਾਂ ਨੇ ਆਪਣੇ ਬਹੁਤ ਨਜ਼ਦੀਕੀ ਪੰਜਾਬ ਪੁਲਸ ਦੇ ਇਕ ਸਬ ਇੰਸਪੈਕਟਰ ਨੂੰ ਸਿੱਧੇ ਤੌਰ ’ਤੇ ਬਠਿੰਡਾ ਸ਼ਹਿਰ ਦੇ ਇਕ ਅਹਿਮ ਥਾਣੇ ਦਾ ਇੰਚਾਰਜ ਲਾ ਦਿੱਤਾ। ਜੋ ਲੋਕਾਂ ਨੂੰ ਡਰਾਉਣ ਅਤੇ ਧਮਕਾਉਣ ਦਾ ਕੰਮ ਕਰਦਾ ਸੀ। ਉਹ ਪੰਜਾਬ ਪੁਲਸ ਨਾਲੋਂ ਵੱਧ ਮਨਪ੍ਰੀਤ ਦੀ ਡਿਊਟੀ ਕਰਦਾ ਸੀ।

ਸੂਤਰਾਂ ਨੇ ਦੱਸਿਆ ਕਿ ਉਕਤ ਸਬ ਇੰਸਪੈਕਟਰ ਕੋਲ ਜੋ ਵੀ ਜ਼ਮੀਨ ਅਤੇ ਜਾਇਦਾਦ ਹੈ, ਉਸ ਦੀ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾਵੇਗੀ। ਸੂਤਰਾਂ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਵੱਲੋਂ ਕੀਤੇ ਖ਼ੁਲਾਸੇ ਤੋਂ ਬਾਅਦ ਵਿਜੀਲੈਂਸ ਹੁਣ ਮਨਪ੍ਰੀਤ ਬਾਦਲ ਦੇ ਕਰੀਬੀ ਰਿਸ਼ਤੇਦਾਰ ਨੂੰ ਕਿਸੇ ਵੀ ਸਮੇਂ ਪੁੱਛਗਿੱਛ ਲਈ ਬੁਲਾ ਸਕਦੀ ਹੈ, ਜਿਸ ਕਾਰਨ ਉਕਤ ਵਿਅਕਤੀ ਮਨਪ੍ਰੀਤ ਦਾ ਰਿਸ਼ਤੇਦਾਰ ਵੀ ਰੂਪੋਸ਼ ਹੋ ਗਿਆ ਹੈ। ਮਨਪ੍ਰੀਤ ਬਾਦਲ ਆਪਣੀ ਜ਼ਮਾਨਤ ਲਈ ਬਠਿੰਡਾ ਅਤੇ ਚੰਡੀਗੜ੍ਹ ਤੋਂ ਵਕੀਲਾਂ ਦੀ ਫੌਜ ਤਿਆਰ ਕਰ ਰਿਹਾ ਹੈ, ਜਿਸ ਕਾਰਨ ਹੁਣ ਬਠਿੰਡਾ ਅਤੇ ਚੰਡੀਗੜ੍ਹ ਦੇ ਵਕੀਲ ਇਕ ਯੋਜਨਾ ਤਿਆਰ ਕਰ ਰਹੇ ਹਨ ਕਿ ਕਿਵੇਂ ਉਹ ਅਦਾਲਤ ’ਚ ਪੇਸ਼ ਹੋ ਕੇ ਜ਼ਮਾਨਤ ਪਟੀਸ਼ਨ ਦਾਇਰ ਕਰ ਕੇ ਮਨਪ੍ਰੀਤ ਬਾਦਲ ਨੂੰ ਰਾਹਤ ਦਿਵਾ ਸਕਦੇ ਹਨ।

Leave a Reply

Your email address will not be published. Required fields are marked *