ਹੁਸ਼ਿਆਰਪੁਰ-ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਮੇਘੋਵਾਲ ਗੰਜਿਆਂ ‘ਚ ਅੱਜ ਦੇਰ ਸ਼ਾਮ ਅਕਾਲੀ ਆਗੂ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਦੇਰ ਸ਼ਾਮ ਉਨ੍ਹਾਂ ਦੇ ਪਿੰਡ ਵਿੱਚ ਹੀ ਵਾਪਰੀ।
ਦੱਸਿਆ ਜਾ ਰਿਹਾ ਹੈ ਕਿ 2 ਮੋਟਰਸਾਈਕਲਾਂ ‘ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਸੁਰਜੀਤ ਸਿੰਘ ਅਣਖੀ ‘ਤੇ ਘਾਤ ਲਾ ਕੇ ਹਮਲਾ ਕੀਤਾ ਅਤੇ ਲਗਭਗ 3 ਗੋਲ਼ੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਅਣਖੀ ਨੂੰ ਹੁਸ਼ਿਆਰਪੁਰ ਦੇ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਹ 2 ਵਾਰ ਪਿੰਡ ਦੇ ਸਰਪੰਚ ਰਹੇ ਹਨ ਤੇ ਇਸ ਸਮੇਂ ਉਨ੍ਹਾਂ ਦੀ ਪਤਨੀ ਪਿੰਡ ਦੇ ਸਰਪੰਚ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਪੂਰੀ ਤਰ੍ਹਾਂ ਦਹਿਸ਼ਤ ਦਾ ਮਾਹੌਲ ਹੈ।