ਚੰਡੀਗੜ੍ਹ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 10 ਅਕਤੂਬਰ ਤੱਕ ਜਵਾਬ-ਤਲਬੀ ਕੀਤੀ ਹੈ। ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਸੁਣਵਾਈ ਦੌਰਾਨ ਖਹਿਰਾ ਦੇ ਵਕੀਲ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਨੂੰ ਸੁਪਰੀਮ ਕਰੋਟ ਤੋਂ ਰਾਹਤ ਮਿਲ ਚੁੱਕੀ ਹੈ।
ਫਿਰ ਵੀ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸ ਤਰ੍ਹਾਂ ਸੁਪਰੀਮ ਕੋਰਟ ਦੇ ਹੁਕਮਾਂ ਦਾ ਉਲੰਘਣ ਕੀਤਾ ਗਿਆ ਹੈ। ਇਹ ਵੀ ਦੱਸ ਦੇਈਏ ਕਿ ਵੀਰਵਾਰ ਨੂੰ ਜੱਜ ਵਿਕਾਸ ਬਹਿਲ ਨੇ ਖਹਿਰਾ ਦੀ ਪਟੀਸ਼ਨ ਤੋਂ ਖ਼ੁਦ ਨੂੰ ਵੱਖ ਕਰ ਲਿਆ ਸੀ ਅਤੇ ਇਸ ਨੂੰ ਦੂਜੇ ਬੈਂਚ ਕੋਲ ਭੇਜ ਦਿੱਤਾ ਸੀ।
ਇਸ ਤੋਂ ਬਾਅਦ ਜਸਟਿਸ ਅਨੂਪ ਚਿਤਕਾਰਾ ਨੇ ਸੋਮਵਾਰ ਨੂੰ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਅਤੇ 10 ਅਕਤੂਬਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।