ਚੰਡੀਗੜ੍ਹ -ਨਸ਼ਿਆਂ ਦੇ ਮਾਮਲੇ ‘ਚ ਬਰਖ਼ਾਸਤ ਹੋਏ ਏ. ਆਈ. ਜੀ. ਰਾਜਜੀਤ ਸਿੰਘ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ।
ਅੱਜ ਪੰਜਾਬ ਹਰਿਆਣਾ ਹਾਈਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਨੇ ਵਿਜੀਲੈਂਸ ਮਾਮਲੇ ਵਿਚ ਉਨ੍ਹਾਂ ਨੂੰ ਅੰਤਰਿਮ ਰਾਹਤ ਦਿੱਤੀ ਹੈ ਅਤੇ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 16 ਅਕਤਬੂਰ ਨੂੰ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਰਾਜਜੀਤ ਸਿੰਘ ਸੁਪਰੀਮ ਕੋਰਟ ਤੱਕ ਜਾ ਚੁੱਕੇ ਹਨ। ਨਸ਼ਿਆਂ ਦੇ ਮਾਮਲੇ ਵਿੱਚ ਪਰ ਉਨ੍ਹਾਂ ਨੂੰ ਅਜੇ ਤੱਕ ਬਿੱਲ ਨਹੀਂ ਮਿਲੀ ਹੈ।