ਚੰਡੀਗੜ੍ਹ – ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਪੰਜਾਬ ਸਰਕਾਰ ਵੱਲੋਂ 5 ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ‘ਚ 15 ਨਵੰਬਰ ਤੱਕ ਚੋਣਾਂ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਸਥਾਨਕ ਸਰਕਾਰਾਂ ਵਿਭਾਗ ਨੇ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ 5 ਨਿਗਮਾਂ ਦੀਆਂ ਚੋਣਾਂ ਦੀ ਤਿਆਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਚੋਣਾਂ ਕਰਾਉਣ ਬਾਰੇ ਰਸਮੀਂ ਪੱਤਰ ਰਾਜ ਚੋਣ ਕਮਿਸ਼ਨ ਨੂੰ ਭੇਜ ਦਿੱਤਾ ਹੈ।
ਅੰਮ੍ਰਿਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਦੇ ਮੇਅਰਾਂ ਅਤੇ ਕੌਂਸਲਰਾਂ ਦੀ ਮਿਆਦ ਇਸ ਸਾਲ ਜਨਵਰੀ ‘ਚ ਖ਼ਤਮ ਹੋ ਚੁੱਕੀ ਹੈ, ਜਦੋਂ ਕਿ ਫਗਵਾੜਾ ਨਗਰ ਨਿਗਮ ਦੇ ਹੋਂਦ ‘ਚ ਆਉਣ ਤੋਂ ਬਾਅਦ ਉੱਥੇ ਚੋਣ ਨਹੀਂ ਹੋਈ ਹੈ।