ਅੰਮ੍ਰਿਤਸਰ/ਚੰਡੀਗੜ੍ਹ : ਪੰਜਾਬ ‘ਚ ਵੱਡੀ ਖ਼ਬਰ ਸਾਹਮਣੇ ਆ ਰਹੀ ਹ। ਇੱਥੇ ਅੰਮ੍ਰਿਤਸਰ ‘ਚ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਅਤੇ ਕੇਂਦਰੀ ਏਜੰਸੀ ਵੱਲੋਂ ਸਾਂਝੇ ਤੌਰ ‘ਤੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਤਿਉਹਾਰੀ ਸੀਜ਼ਨ ਦੌਰਾਨ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਰਚ ਰਹੇ ਸਨ ਅਤੇ ਵੱਡੇ ਧਮਾਕੇ ਕਰਨ ਦੀ ਯੋਜਨਾ ਬਣਾ ਰਹੇ ਸਨ। ਇਸ ਬਾਰੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਐੱਸ. ਐੱਸ. ਓ. ਸੀ. ਤੇ ਕੇਂਦਰੀ ਏਜੰਸੀ ਦੇ ਸਾਂਝੇ ਆਪਰੇਸ਼ਨ ਦੌਰਾਨ ਲਸ਼ਕਰ-ਏ-ਤੋਇਬਾ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਜੰਮੂ-ਕਸ਼ਮੀਰ ਦੇ 2 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਉਨ੍ਹਾਂ ਕੋਲੋਂ ਆਈ. ਈ. ਡੀ., 2 ਹੈਂਡ ਗ੍ਰਨੇਡ, 2 ਮੈਗਜ਼ੀਨਾਂ ਅਤੇ ਇਕ ਪਿਸਤੌਲੇ ਸਮੇਤ 24 ਰਾਊਂਡ, ਇਕ ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਜ਼ਬਤ ਕੀਤੀਆਂ ਗਈਆਂ ਹਨ।
ਫਿਰਦੌਸ ਅਹਿਮਦ ਭੱਠ, ਲਸ਼ਕਰ-ਏ-ਤੋਇਬਾ ਦਾ ਇਕ ਪ੍ਰਮੁੱਖ ਮੈਂਬਰ ਤੇ ਇਸ ਅੱਤਵਾਦੀ ਮਾਡਿਊਲ ਦਾ ਇੰਚਾਰਜ ਹੈ। ਉਸ ਦੇ ਇਸ਼ਾਰੇ ‘ਤੇ ਹੀ ਇਸ ਤਿਉਹਾਰੀ ਸੀਜ਼ਨ ਦੌਰਾਨ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਯੋਜਨਾ ਬਣਾਈ ਗਈ ਸੀ।