ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਸਾਰੇ ਬਲਾਕ ਇੰਚਾਰਜ ਅਤੇ ਸਰਕਲ ਇੰਚਾਰਜ ਦੇ ਅਹੁਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਹੈ। ਇਸ ਦੇ ਨਾਲ ਹੀ ਜਲਦੀ ਹੀ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕਰਨ ਦੀ ਗੱਲ ਕਹੀ ਗਈ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਲਾਕ ਅਤੇ ਸਰਕਲ ਦੇ ਅਹੁਦੇਦਾਰਾਂ ਨੂੰ ਉਨ੍ਹਾਂ ਦੇ ਹੁਣ ਤੱਕ ਦੇ ਯੋਗਦਾਨ ਲਈ ਧੰਨਵਾਦ ਕੀਤਾ ਹੈ।
ਪੰਜਾਬ ‘ਚ ਬਲਾਕ ਅਤੇ ਸਰਕਲ ਇੰਚਾਰਜ ਅਹੁਦਿਆਂ ਨੂੰ ਲੈ ਕੇ ‘ਆਪ’ ਨੇ ਲਿਆ ਵੱਡਾ ਫ਼ੈਸਲਾ
