ਸਪੋਰਟਸ ਡੈਸਕ- ਭਾਰਤ ਅਤੇ ਪਾਕਿਸਤਾਨ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 12ਵਾਂ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 2 ਵਿਕਟਾਂ ਦੇ ਨੁਕਸਾਨ ‘ਤੇ 73 ਦੌੜਾਂ ਬਣਾਈਆਂ ਹਨ।
ਪਾਕਿਸਤਾਨ ਨੇ ਮੈਚ ਦੀ ਸ਼ੁਰੂਆਤ ਚੰਗੀ ਕੀਤੀ। ਪਰ 7.6 ਓਵਰਾਂ ਵਿੱਚ ਸਿਰਾਜ ਨੇ ਅਬਦੁੱਲਾ ਸ਼ਫੀਕ ਨੂੰ ਐੱਲਬੀਡਬਲਿਊ ਆਊਟ ਕਰਕੇ ਭਾਰਤ ਨੂੰ ਪਹਿਲੀ ਸਫਲਤਾ ਦਿਵਾਈ। ਸ਼ਫੀਕ ਨੇ 24 ਗੇਂਦਾਂ ‘ਚ 3 ਚੌਕਿਆਂ ਦੀ ਮਦਦ ਨਾਲ 20 ਦੌੜਾਂ ਬਣਾਈਆਂ। ਹਾਰਦਿਕ ਪੰਡਯਾ ਨੇ 12.3 ਓਵਰਾਂ ਵਿੱਚ ਇਮਾਮ-ਉਲ-ਹੱਕ ਨੂੰ ਆਪਣਾ ਸ਼ਿਕਾਰ ਬਣਾਇਆ ਅਤੇ ਕੇਐੱਲ ਰਾਹੁਲ ਹੱਥੋਂ ਕੈਚ ਆਊਟ ਹੋ ਗਿਆ। ਉਹ 38 ਗੇਂਦਾਂ ‘ਚ 6 ਚੌਕਿਆਂ ਦੀ ਮਦਦ ਨਾਲ 36 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ।
ਭਾਰਤ ਨੇ ਪਾਕਿ ਨੂੰ ਦਿੱਤਾ ਦੂਜਾ ਝਟਕਾ, ਇਮਾਮ-ਉਲ-ਹੱਕ ਹੋਏ ਆਊਟ
