ਚੰਡੀਗੜ੍ਹ: ਸੋਮਵਾਰ ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਅੱਜ ਸਵੇਰੇ ਚਾਰ ਵਜੇ ਪਏ ਮੀਂਹ ਕਾਰਨ ਅਨਾਜ ਮੰਡੀ ਵਿੱਚ ਖੁੱਲ੍ਹੇ ਅਸਮਾਨ ਹੇਠ ਪਈ ਹਜ਼ਾਰਾਂ ਟਨ ਝੋਨੇ ਦੀ ਫ਼ਸਲ ਭਿੱਜ ਗਈ। ਮੁਕਤਸਰ ਵਿੱਚ ਐਤਵਾਰ ਨੂੰ ਵੀ ਮੀਂਹ ਕਾਰਨ ਝੋਨਾ ਵਿਛ ਗਿਆ ਸੀ।
ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਨੇ ਦੋ ਦਿਨ ਪਹਿਲਾਂ ਪ੍ਰੈਸ ਬਿਆਨ ਜਾਰੀ ਕਰਕੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਮੌਸਮ ਵਿਭਾਗ ਵੱਲੋਂ ਜਾਰੀ ਬਰਸਾਤ ਦੇ ਅਲਰਟ ਸਬੰਧੀ ਝੋਨੇ ਦੀ ਲਵਾਈ ਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਬਾਵਜੂਦ ਪ੍ਰਬੰਧ ਮੁਕੰਮਲ ਨਹੀਂ ਕੀਤੇ ਗਏ, ਜਿਸ ਕਾਰਨ ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਮੰਡੀ ਵਿੱਚ ਪਈ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ।