ਮਾਨਸਾ- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਦੇ ਪਿੰਡ ਕੋਟਲੀ ਕਲਾਂ ਦੇ ਸ਼ਹੀਦ ਹੋਏ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਪਰਿਵਾਰ ਨੂੰ ਮਿਲਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਅਗਨੀਵੀਰ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਅਤੇ 1 ਕਰੋੜ ਦੀ ਮਦਦ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇਗਾ ਅਤੇ ਕੇਂਦਰ ਵੱਲੋਂ ਵੀ ਅੰਮ੍ਰਿਤਪਾਲ ਨੂੰ ਸ਼ਹੀਦ ਦਾ ਦਰਜਾ ਦੇਣ ਦਾ ਮੁੱਦਾ ਡਿਫੈਂਸ, ਰੱਖਿਆ ਮੰਤਰੀ ਅਤੇ ਹੋਮ ਮਨਿਸਟਰੀ ਕੋਲ ਚੁੱਕਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅਗਨੀਵੀਰ ਸਕੀਮ ਦਾ ਵਿਰੋਧ ਕਰਦੇ ਹਨ।
ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇ CM ਮਾਨ
