ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਨੂੰ ਲੈ ਕੇ ਅਹਿਮ ਖ਼ਬਰ


ਚੰਡੀਗੜ੍ਹ + ਪੰਜਾਬ ਦੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਜ਼ਮਾਨਤ ਪਟੀਸ਼ਨ ਦਾਖ਼ਲ ਕੀਤੀ ਹੋਈ ਹੈ। ਖਹਿਰਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ-

ਸੁਖਪਾਲ ਸਿੰਘ ਖਹਿਰਾ ਨੂੰ ਐੱਨ. ਡੀ. ਪੀ. ਐੱਸ. ਦੇ ਇਕ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੋਇਆ ਹੈ ਅਤੇ ਉਹ ਪੁਲਸ ਰਿਮਾਂਡ ‘ਤੇ ਚੱਲ ਰਹੇ ਹਨ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ‘ਤੇ ਦਰਜ ਕੀਤਾ ਗਿਆ ਮੁਕੱਦਮਾ ਸਿਆਸਤ ਤੋਂ ਪ੍ਰੇਰਿਤ ਹੈ ਕਿਉਂਕਿ ਇਸ ਮਾਮਲੇ ‘ਚ ਸੁਪਰੀਮ ਕੋਰਟ ਪਹਿਲਾਂ ਹੀ ਰੋਕ ਲਾ ਚੁੱਕੀ ਹੈ। ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਖ਼ਲ ਕਰਕੇ ਉਨ੍ਹਾਂ ‘ਤੇ ਹੋਈ ਕਾਰਵਾਈ ਅਤੇ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਗਈ ਹੈ।

Leave a Reply

Your email address will not be published. Required fields are marked *