ਡਾ. ਗੁਰਪ੍ਰੀਤ ਕੌਰ ਮਾਨ ਨੇ ਅਨੋਖੇ ਅੰਦਾਜ਼ ‘ਚ ਭਗਵੰਤ ਮਾਨ ਨੂੰ ਦਿੱਤੀਆਂ ਜਨਮਦਿਨ ਦੀਆਂ ਮੁਬਾਰਕਾਂ


ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ 50 ਸਾਲਾਂ ਦੇ ਹੋ ਗਏ ਹਨ। 17 ਅਕਤੂਬਰ ਯਾਨੀ ਅੱਜ ਉਨ੍ਹਾਂ ਦਾ ਜਨਮਦਿਨ ਹੈ। ਉਨ੍ਹਾਂ ਦੀ ਪਤਨੀ ਨੇ ਖਾਸ ਅੰਦਾਜ਼ ‘ਚ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ ਹੈ- ‘ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਮਾਨ ਸਾਹਿਬ। ਰੱਬ ਤੁਹਾਨੂੰ ਹਮੇਸ਼ਾ ਚੜਦੀਕਲਾ ਵਿੱਚ ਰੱਖੇ। ਤੁਸੀ ਹਮੇਸ਼ਾ ਖੁਸ਼ ਅਤੇ ਸਿਹਤਮੰਦ ਰਹੋ। ਆਬਾਦ ਰਹੋ ਜਿੰਦਾਬਾਦ ਰਹੋ। ਪੰਜਾਬ ਤੁਹਾਡੇ ਦਿਲ ਵਿਚ ਵਸਦਾ ਹੈ ਤੇ ਤੁਸੀ ਪੰਜਾਬੀਆਂ ਦੇ ਦਿਲਾਂ ਵਿਚ। ਪੰਜਾਬ ਤੇ ਪੰਜਾਬੀਅਤ ਦੀ ਹੋਰ ਸੇਵਾ ਕਰਣ ਦੀ ਪਰਮਾਤਮਾ ਤੁਹਾਨੂੰ ਸਮਰਥਤਾ ਬਖਸ਼ਣ।’

ਭਗਵੰਤ ਸਿੰਘ ਮਾਨ ਇਕ ਭਾਰਤੀ ਸਿਆਸਤਦਾਨ, ਸਮਾਜਿਕ ਕਾਰਕੁਨ, ਸਾਬਕਾ ਕਾਮੇਡੀਅਨ, ਗਾਇਕ ਤੇ ਅਦਾਕਾਰ ਹਨ ਜੋ ਮੌਜੂਦਾ ਸਮੇਂ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸੇਵਾ ਨਿਭਾਅ ਰਹੇ ਹਨ। ਉਹ 2022 ਤੋਂ ਪੰਜਾਬ ਵਿਧਾਨ ਸਭਾ ‘ਚ ਧੂਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ ਤੇ 2019 ਤੋਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਕਨਵੀਨਰ ਵਜੋਂ ਕੰਮ ਕਰ ਰਹੇ ਹਨ। ਇਸ ਤੋਂ ਪਹਿਲਾਂ ਉਹ 2014 ਤੋਂ 2022 ਤਕ ਸੰਗਰੂਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੈਂਬਰ ਰਹੇ।

Leave a Reply

Your email address will not be published. Required fields are marked *