ਪਟਿਆਲਾ – ਇੱਥੇ ਵੀਰਵਾਰ ਸਵੇਰੇ 5 ਵਜੇ ਸਿਵਲ ਲਾਈਨ ਥਾਣਾ ਖੇਤਰ ‘ਚ ਸੈਰ ਕਰਨ ਆਏ ਇਕ ਸੇਵਾਮੁਕਤ ਬੈਂਕ ਮੁਲਾਜ਼ਮ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਲਬੀਰ ਸਿੰਘ (67) ਵਾਸੀ ਸੰਤ ਨਗਰ ਵਜੋਂ ਹੋਈ ਹੈ।
ਇਸ ਮਾਮਲੇ ਦੀ ਜਾਣਕਾਰੀ ਮਿਲਣ ਮਗਰੋਂ ਪੁਲਸ ਮੌਕੇ ‘ਤੇ ਪੁੱਜੀ। ਡੀ. ਐੱਸ. ਪੀ. ਸੰਜੀਵ ਸਿੰਗਲਾ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਡੀ. ਐੱਸ. ਪੀ. ਨੇ ਦੱਸਿਆ ਕਿ ਮ੍ਰਿਤਕ ਬਲਬੀਰ ਸਿੰਘ ਬੈਂਕ ਆਫ ਬੌੜਦਾ ਤੋਂ ਰਿਟਾਇਰ ਹੋਇਆ ਸੀ।
ਉਹ ਇੱਥੇ ਰੋਜ਼ਾਨਾ ਸੈਰ ਕਰਨ ਲਈ ਆਉਂਦੇ ਸਨ। ਉਨ੍ਹਾਂ ਕਿਹਾ ਕਿ ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਜਾਂਚ ਚੱਲ ਰਹੀ ਹੈ।