DGP ਗੌਰਵ ਯਾਦਵ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ


ਜਲੰਧਰ -ਜਲੰਧਰ ਵਿੱਚ ਅੱਜ 64ਵਾਂ ਪੁਲਸ ਯਾਦਗਾਰੀ ਦਿਵਸ ਚਮਨ ਗਰਾਊਂਡ ਪੀ. ਏ. ਪੀ. ਜਲੰਧਰ ਵਿਖੇ ਮਨਾਇਆ ਗਿਆ। ਇਸ ਮੌਕੇ ਰੱਖੇ ਗਏ ਸਮਾਗਮ ਵਿੱਚ ਪੰਜਾਬ ਦੇ ਡੀ. ਜੀ. ਪੀ ਗੌਰਵ ਯਾਦਵ ਮੁੱਖ ਮਹਿਮਾਨ ਵਜੋਂ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਦਾ ਇਹ ਸਮਾਗਮ ਪੂਰੇ ਭਾਰਤ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕੀਤਾ ਜਾ ਰਿਹਾ ਹੈ।
ਅਸੀਂ ਪੰਜਾਬ ਦੇ ਬਹਾਦਰ ਪੁਲਸ ਅਫ਼ਸਰਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ, ਜਿਨ੍ਹਾਂ ਨੇ ਪੰਜਾਬ ‘ਚ ਅਮਨ-ਕਾਨੂੰਨ ਬਣਾਈ ਰੱਖਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਇਸ ਦੌਰਾਨ ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਤਾਂ ਨਹੀਂ ਹੈ। ਜੇਕਰ ਕੁਝ ਵਾਪਰਦਾ ਹੈ ਤਾਂ ਅਸੀਂ ਇਸ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਦੇ ਹਾਂ। ਰੋਡ ਸੇਫਟੀ ਫੋਰਸ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਆਏ ਸਨ ਤਾਂ ਪੁਲਸ ਅਧਿਕਾਰੀਆਂ ਦੀ ਵਿਸ਼ੇਸ਼ ਸਿਖਲਾਈ ਕੀਤੀ ਗਈ ਸੀ, ਇਸ ਲਈ ਵਾਹਨਾਂ ਦੇ ਆਰਡਰ ਵੀ ਦਿੱਤੇ ਗਏ ਹਨ ਅਤੇ ਜਲਦੀ ਹੀ ਸੜਕਾਂ ‘ਤੇ ਫੋਰਸ ਵਿਖਾਈ ਦੇਵੇਗੀ। ਉਨ੍ਹਾਂ ਦੀ ਵਰਦੀ ਵੀ ਵੱਖਰੀ ਹੋਵੇਗੀ।

ਨਸ਼ਿਆਂ ਬਾਰੇ ਉਨ੍ਹਾਂ ਕਿਹਾ ਕਿ ਅਸੀਂ ਨਸ਼ਿਆਂ ਨੂੰ ਲੈ ਕੇ ਤਿੰਨ ਪੜਾਅ ਸ਼ੁਰੂ ਕੀਤੇ ਹਨ, ਪਹਿਲੇ ਪੜਾਅ ਵਿੱਚ ਅਸੀਂ ਬਹੁਤਾ ਪ੍ਰਚਾਰ ਨਹੀਂ ਕੀਤਾ ਅਤੇ ਆਪਣੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਵਿੱਚ ਜਾ ਕੇ ਉਨ੍ਹਾਂ ਨੂੰ ਸਮਝਾਉਣ ਅਤੇ ਇਹ ਪੜਾਅ ਕਰੀਬ 2 ਮਹੀਨੇ ਤੱਕ ਚੱਲਿਆ।

ਹਰ ਪੱਧਰ ‘ਤੇ ਅਧਿਕਾਰੀਆਂ ਨੇ ਗਲੀ, ਮੁਹੱਲੇ ‘ਚ ਜਾ ਕੇ ਮੀਟਿੰਗਾਂ ਕੀਤੀਆਂ ਤਾਂ ਜੋ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਇਸ ਨਾਲ ਪੁਲਸ ਨੂੰ ਮਦਦ ਮਿਲੇਗੀ, ਨਸ਼ੇ ਵਾਲੇ ਸਥਾਨਾਂ ਦੀ ਪਛਾਣ ਕੀਤੀ ਗਈ ਹੈ ਅਤੇ ਨਸ਼ਾ ਵੱਖ-ਵੱਖ ਥਾਵਾਂ ‘ਤੇ ਕਿਵੇਂ ਪਹੁੰਚ ਰਿਹਾ ਹੈ ਅਤੇ ਇਸ ਦੇ ਪਿੱਛੇ ਕੌਣ ਹੈ। ਜੋ ਅਸੀਂ ਦਰਬਾਰ ਸਾਹਿਬ ਤੋਂ ਸ਼ੁਰੂ ਕੀਤਾ ਹੈ ਉਹ ਵੀ ਲੋਕਾਂ ਲਈ ਜਾਗਰੂਕਤਾ ਹੈ। ਸਾਡੇ ਵੱਲੋਂ ਅਜਿਹੇ ਵੱਖ-ਵੱਖ ਉਪਾਅ ਲਗਾਤਾਰ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *