ਚੰਡੀਗੜ੍ਹ: ਨੌਕਰੀ ਨਾ ਮਿਲਣ ਕਾਰਨ ਖੁਦਕੁਸ਼ੀ ਕਰਨ ਵਾਲੇ ਲੈਕਚਰਾਰ ਦੇ ਮਾਮਲੇ ‘ਚ ਪੰਜਾਬ ਬੀ.ਜੇ.ਪੀ. ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਜਾਖੜ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ। ਭਾਜਪਾ ਪ੍ਰਧਾਨ ਨੇ ਕਿਹਾ ਕਿ ਲੈਕਚਰਾਰ ਨੇ ਆਪਣੇ ਸੁਸਾਈਡ ਨੋਟ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਬੈਂਸ ਖ਼ਿਲਾਫ਼ ਕੇਸ ਦਰਜ ਕਿਉਂ ਨਹੀਂ ਕੀਤਾ ਜਾ ਰਿਹਾ। ਸਾਰੀ ਸਰਕਾਰ ਉਸ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਰਾਜਪਾਲ ਕੋਲ ਨਸ਼ੇ ਅਤੇ ਹੋਰ ਮੁੱਦੇ ਵੀ ਉਠਾਏ। ਉਨ੍ਹਾਂ ਕਿਹਾ ਕਿ ਆਪ ਸਰਕਾਰ ਹਰ ਫਰੰਟ ਤੇ ਫੇਲ੍ਹ ਹੋਈ ਹੈ।
ਸੁਨੀਲ ਜਾਖੜ ਨੇ ਲੈਕਚਰਾਰ ਖੁਦਕੁਸ਼ੀ ਮਾਮਲੇ ‘ਚ ਰਾਜਪਾਲ ਨਾਲ ਕੀਤੀ ਮੁਲਾਕਾਤ, ਹਰਜੋਤ ਬੈਂਸ ‘ਤੇ ਕਾਰਵਾਈ ਨਾ ਕਰਨ ਦਾ ਚੁੱਕਿਆ ਮੁੱਦਾ
