ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਾਬਕਾ ਪੁਲਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਮੌਤ ਦੀ ਖ਼ਬਰ ਪਤਾ ਲੱਗੀ ਹੈ। ਮਿਲੀ ਜਾਣਕਾਰੀ ਮੁਤਾਬਕ ਡੇਂਗੂ ਕਾਰਨ ਪਿੰਕੀ ਕੈਟ ਦੀ ਮੌਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ‘ਚ ਡੇਂਗੂ ਦਾ ਇਲਾਜ ਚੱਲ ਰਿਹਾ ਸੀ, ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਏ। ਉਨ੍ਹਾਂ ਦੀ ਧੀ ਵਿਦੇਸ਼ ‘ਚ ਰਹਿੰਦੀ ਹੈ, ਜਿਸ ਦੇ ਆਉਣ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਗੁਰਮੀਤ ਸਿੰਘ ਉਰਫ਼ ਪਿੰਕੀ ਕੈਟ ਦੀ ਮੌਤ
