ਫਿਰੋਜ਼ਪੁਰ ‘ਚ ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ


ਗੁਰੂਹਰਸਹਾਏ – ਹਲਕਾ ਗੁਰੂਹਰਸਹਾਏ ਅਧੀਨ ਆਉਂਦੇ ਪਿੰਡ ਮਾੜੇ ਕਲਾਂ ਵਿਖੇ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਗੁਰੂਹਰਸਹਾਏ ਪੁਲਿਸ ਨੇ ਟਰੈਕਟਰ ਟਰਾਲੀ ਚਾਲਕ ਖਿਲਾਫ 304-ਏ, 279, 427 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਰਜੀਤ ਸਿੰਘ ਪੁੱਤਰ ਨਰਾਇਣ ਸਿੰਘ ਵਾਸੀ ਬਸਤੀ ਕੱਲੇ ਵਾਲੀ ਨੇ ਦੱਸਿਆ ਕਿ ਉਸ ਦਾ ਲੜਕਾ ਜਗਮੀਤ ਸਿੰਘ ਆਪਣੇ ਮੋਟਰਸਾਈਕਲ ਸਪਲੈਂਡਰ ਨੰਬਰ ਪੀਬੀ 05 ਏਡੀ 9788 ’ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਦ ਉਹ ਬੱਸ ਅੱਡਾ ਮਾੜੇ ਕਲਾਂ ਪਾਸ ਇਕ ਟਰੈਕਟਰ ਜੋਨਡੀਅਰ ਸਮੇਤ ਟਰਾਲੀ ਜਿਸ ਨੂੰ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਚੱਕ ਬੁੱਢੇ ਸ਼ਾਹ (ਅਵਾਨ) ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਚਲਾ ਰਿਹਾ ਸੀ। ਜਦ ਜਗਮੀਤ ਸਿੰਘ ਆਪਣਾ ਮੋਟਰਸਾਈਕਲ ਲੰਘਾਉਣ ਲੱਗਾ ਤਾਂ ਦੋਸ਼ੀ ਨੇ ਟਰੈਕਟਰ ਟਰਾਲੀ ਦੀ ਫੇਟ ਮਾਰੀ, ਜਿਸ ਨਾਲ ਜਗਮੀਤ ਸਿੰਘ ਮੋਟਰਸਾਈਕਲ ਸਮੇਤ ਸੜਕ ‘ਤੇ ਡਿੱਗ ਪਿਆ ਤੇ ਉਸ ਦੇ ਕਾਫੀ ਸੱਟਾਂ ਲੱਗ ਗਈਆਂ ਤੇ ਜਿਸ ਦੀ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਦੌਰਾਨੇ ਇਲਾਜ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਆਤਮਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਟਰੈਕਟਰ ਟਰਾਲੀ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *