ਡੇਰਾ ਬਾਬਾ ਨਾਨਕ : ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਦੇ ਦਰਸ਼ਨ ਦੀਦਾਰਿਆਂ ਲਈ ਭਾਰਤ ਤੋਂ ਆਉਣ ਵਾਲੀ ਸੰਗਤ ਨੂੰ ਵਿਸ਼ੇਸ਼ ਸਹੂਲਤ ਦਿੰਦਿਆਂ ਲੰਗਰ ਦੀ ਰਸਦ ਲੈ ਕੇ ਜਾਣ ਲਈ ਡੇਰਾ ਬਾਬਾ ਨਾਨਕ ਕੋਰੀਡੋਰ ਅੰਦਰ ਵਿਸ਼ੇਸ਼ ਸਟੋਰ ਖੋਲ੍ਹਿਆ ਗਿਆ ਹੈ। ਸਟੋਰ ਦਾ ਨਾਮ ਲੰਗਰ ਰਸਦ ਗੁਰੂ ਨਾਨਕ ਦੇਵ ਜੀ ਰੱਖਿਆ ਗਿਆ ਹੈ।
ਭਾਰਤ ਸਰਕਾਰ ਵੱਲੋਂ ਕੱਢੇ ਗਏ ਟੈਂਡਰਾਂ ਅਨੁਸਾਰ ਮਿਲੇ ਸਟੋਰ ਨੂੰ ਖੋਲ੍ਹਣ ਮੌਕੇ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੇ ਮੁੱਖ ਗ੍ਰੰਥੀ ਗੁਰਦੇਵ ਸਿੰਘ ਤੇ ਸਾਥੀਆਂ ਵੱਲੋਂ ਕੋਰੀਡੋਰ ਡੇਰਾ ਬਾਬਾ ਨਾਨਕ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਤੇ ਅਰਦਾਸ ਬੇਨਤੀ ਕੀਤੀ ਗਈ। ਕੜਾਹ ਪ੍ਰਸ਼ਾਦ ਦੀ ਦੇਗ ਵਰਤਾਉਣ ਉਪਰੰਤ ਸਟੋਰ ਦੀ ਸ਼ੁਰੂਆਤ ਕੀਤੀ ਗਈ।