ਨਵੀਂ ਦਿੱਲੀ- ਭਾਜਪਾ ਦੀ ਦਿੱਲੀ ਇਕਾਈ ਦੇ ਨੇਤਾਵਾਂ ਨੇ ਵੀਰਵਾਰ ਨੂੰ ਮਹਾਤਮਾ ਗਾਂਧੀ ਦੇ ਸਮਾਰਕ ਰਾਜਘਾਟ ਨੇੜੇ ਪ੍ਰਦਰਸ਼ਨ ਕੀਤਾ ਅਤੇ ਆਬਕਾਰੀ ਨੀਤੀ ਘਪਲੇ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕੀਤੀ। ਕੇਜਰੀਵਾਲ ਦਿਨ ਵੇਲੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਨਹੀਂ ਹੋਏ ਅਤੇ ਚੋਣ ਪ੍ਰਚਾਰ ਲਈ ਮੱਧ ਪ੍ਰਦੇਸ਼ ਲਈ ਰਵਾਨਾ ਹੋ ਗਏ। ਉਨ੍ਹਾਂ ਜਾਂਚ ਏਜੰਸੀ ਵੱਲੋਂ ਭੇਜੇ ਗਏ ਸੰਮਨ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਦੱਸਦਿਆਂ ਕਿਹਾ ਕਿ ਇਹ ਭਾਜਪਾ ਦੇ ਇਸ਼ਾਰੇ ’ਤੇ ਜਾਰੀ ਕੀਤਾ ਗਿਆ ਹੈ।
ਭਾਜਪਾ ਨੇਤਾਵਾਂ ਨੇ ਰਾਜਘਾਟ ‘ਤੇ ਕੀਤਾ ਪ੍ਰਦਰਸ਼ਨ, ਕੇਜਰੀਵਾਲ ਦੇ ਅਸਤੀਫੇ ਦੀ ਕੀਤੀ ਮੰਗ
