ਸਿੰਗਰੌਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਅੱਜ ਯਾਨੀ ਵੀਰਵਾਰ (2 ਨਵੰਬਰ) ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਸ ਦੌਰਾਨ ਸੀਐਮ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸਿੰਗਰੌਲੀ ਵਿੱਚ ਰੋਡ ਸ਼ੋਅ ਕੀਤਾ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਆਮ ਆਦਮੀ ਪਾਰਟੀ ਮੱਧ ਪ੍ਰਦੇਸ਼ ਵਿੱਚ ਪੂਰੀ ਤਾਕਤ ਨਾਲ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਕੇਜਰੀਵਾਲ ਦੇ ਰੋਡ ਸ਼ੋਅ ‘ਚ ਭਾਰੀ ਭੀੜ ਦੇਖਣ ਨੂੰ ਮਿਲੀ।
ਹਾਲ ਹੀ ਵਿੱਚ, ਈਡੀ ਨੇ ਦਿੱਲੀ ਸ਼ਰਾਬ ਨੀਤੀ ਘੁਟਾਲੇ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਸੀ। ਉਨ੍ਹਾਂ ਈਡੀ ਸਾਹਮਣੇ ਪੇਸ਼ ਹੋਣ ਦੀ ਬਜਾਏ ਸਿੰਗਰੌਲੀ ਵਿੱਚ ਰੋਡ ਸ਼ੋਅ ਕੀਤਾ। ਜਾਣਕਾਰੀ ਮੁਤਾਬਕ ਕੇਜਰੀਵਾਲ ਨੇ ਰਾਜ ਕਮਲ ਹੋਟਲ ਤੋਂ ਮਾਜਨ ਮੋੜ ਤੱਕ ਰੋਡ ਸ਼ੋਅ ਕੀਤਾ। ਪ੍ਰੋਗਰਾਮ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਹੈ।