ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ’ਚ ਇੰਡੀਅਨ ਆਇਲ ਮੁੰਬਈ ਤੇ ਕੈਗ ਦਿੱਲੀ ਵਿਚਾਲੇ ਹੋਵੇਗੀ ਖ਼ਿਤਾਬੀ ਟੱਕਰ


ਜਲੰਧਰ : 40ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਖਿਤਾਬ ਲਈ ਇੰਡੀਅਨ ਆਇਲ ਮੁੰਬਈ ਤੇ ਕੈਗ ਦਿੱਲੀ ਦੀਆਂ ਟੀਮਾਂ ਵਿਚਾਲੇ ਟੱਕਰ ਹੋਵੇਗੀ। ਓੁਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਸ਼ੁੱਕਰਵਾਰ ਸ਼ਾਮ 6.30 ਵਜੇ ਖੇਡਿਆ ਜਾਵੇਗਾ, ਜੋ ਪੀਟੀਸੀ ਗੋਲਡ ’ਤੇ ਸਿੱਧਾ ਪ੍ਰਸਾਰਿਤ ਕੀਤਾ ਜਾਵੇਗਾ। ਅੱਜ ਖੇਡੇ ਗਏ ਪਹਿਲੇ ਸੈਮੀਫਾਈਨਲ ’ਚ ਕੈਗ ਦਿੱਲੀ ਨੇ ਸਾਬਕਾ ਜੇਤੂ ਆਰਮੀ ਇਲੈਵਨ ਨੂੰ ਪੈਨਲਟੀ ਸ਼ੂਟ ਆਊਟ ਰਾਹੀਂ 5-3 ਦੇ ਫਰਕ ਨਾਲ ਹਰਾ ਕੇ ਤੇ ਦੂਜੇ ਸੈਮੀਫਾਈਨਲ ’ਚ ਇੰਡੀਅਨ ਆਇਲ ਮੁੰਬਈ ਨੇ ਪੰਜਾਬ ਪੁਲਿਸ ਜਲੰਧਰ ਨੂੰ 2-1 ਦੇ ਫਰਕ ਨਾਲ ਹਰਾ ਕੇ ਫਾਈਨਲ ’ਚ ਪ੍ਰਵੇਸ਼ ਕੀਤਾ। ਮੁੱਖ ਮਹਿਮਾਨ ਸੁਸ਼ੀਲ ਰਿੰਕੂ ਮੈਂਬਰ ਪਾਰਲੀਮੈਂਟ ਨੇ ਸਟੇਡੀਅਮ ਦੇ ਆਧੁਨਿਕੀਕਰਨ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਕੈਗ ਦਿੱਲੀ ਨੇ ਸੁਰਜੀਤ ਹਾਕੀ ਦੇ ਇਤਿਹਾਸ ’ਚ ਪਹਿਲੀ ਵਾਰ ਫਾਈਨਲ ’ਚ ਪ੍ਰਵੇਸ਼ ਕੀਤਾ ਹੈ ਜਦਕਿ ਇੰਡੀਅਨ ਆਇਲ ਮੁੰਬਈ ਨੇ 12ਵੀਂ ਵਾਰ ਟੂਰਨਾਮੈਂਟ ਦੇ ਫਾਈਨਲ ਪ੍ਰਵੇਸ਼ ਕੀਤਾ।

ਦੂਜੇ ਸੈਮੀਫਾਈਨਲ ਤੋਂ ਪਹਿਲਾਂ ਅਮੋਲਕ ਸਿੰਘ ਗਾਖਲ ਵੱਲੋਂ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਮਨਪ੍ਰੀਤ ਸਿੰਘ ਦਾ ਗੋਲਡ ਮੈਡਲ ਨਾਲ ਸਨਮਾਨ ਕੀਤਾ ਗਿਆ। ਪਹਿਲਾ ਸੈਮੀਫਾਈਨਲ ਆਰਮੀ ਇਲੈਵਨ ਦਿੱਲੀ ਤੇ ਕੈਗ ਦਿੱਲੀ ਦਰਮਿਆਨ ਖੇਡਿਆ ਗਿਆ। ਖੇਡ ਦੇ ਪਹਿਲੇ ਅੱਧ ’ਚ ਆਰਮੀ ਇਲੈਵਨ ਨੇ ਗੋਲ ਕਰਨ ਦੇ ਕਈ ਮੌਕੇ ਗਵਾਏ। ਅੱਧੇ ਸਮੇਂ ਤੱਕ ਦੋਵੇਂ ਟੀਮਾਂ ਬਿਨਾਂ ਕਿਸੇ ਗੋਲ ਦੇ ਬਰਾਬਰ ਸਨ। ਖੇਡ ਦੇ 57ਵੇਂ ਮਿੰਟ ’ਚ ਕੈਗ ਦੇ ਪ੍ਰਮੋਦ ਨੇ ਪੈਨਲਟੀ ਸਟਰੋਕ ਨੂੰ ਗੋਲ ’ਚ ਬਦਲ ਕੇ ਸਕੋਰ 1-0 ਕੀਤਾ। 58ਵੇਂ ਮਿੰਟ ’ਚ ਆਰਮੀ ਇਲੈਵਨ ਦੇ ਹਰਮਨ ਸਿੰਘ ਨੇ ਪੈਨਲਟੀ ਕਾਰਨਰ ਨੂੰ ਗੋਲ ’ਚ ਬਦਲ ਕੇ ਬਰਾਬਰੀ ਕੀਤੀ।

Leave a Reply

Your email address will not be published. Required fields are marked *