ਸਰਕਾਰੀ ਅਫਸਰ ਤੋਂ ਪਰਾਲੀ ਨੂੰ ਜ਼ਬਰਨ ਅੱਗ ਲਗਾਉਣ ਦੇ ਮਾਮਲੇ ’ਚ ਮੁੱਖ ਮੰਤਰੀ ਵਲੋਂ ਵੱਡੀ ਕਾਰਵਾਈ

ਚੰਡੀਗੜ੍ਹ/ਬਠਿੰਡਾ : ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਲੈ ਕੇ ਗਏ ਸਰਕਾਰੀ ਅਫ਼ਸਰ ਤੋਂ ਕੁੱਝ ਕਿਸਾਨਾਂ ਵਲੋਂ ਜ਼ਬਰਨ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਨੋਟਿਸ ਲਿਆ ਹੈ। ਮੁੱਖ ਮੰਤਰੀ ਨੇ ਸਾਫ ਆਖਿਆ ਹੈ ਕਿ ਇਸ ਘਟਨਾ ਵਿਚ ਸ਼ਾਮਲ ਵਿਅਕਤੀਆਂ ’ਤੇ ਪਰਚਾ ਦਰਜ ਕੀਤਾ ਜਾ ਰਿਹਾ ਹੈ।

ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ ’ਤੇ ਤੁਰ ਪਏ ?? ਸਰਕਾਰੀ ਕਰਮਚਾਰੀ ਪਰਾਲ਼ੀ ਨਾ ਸਾੜਣ ਦਾ ਸੰਦੇਸ਼ ਲੈ ਕੇ ਗਿਆ ਪਰ ਉਸੇ ਤੋਂ ਅੱਗ ਲਗਵਾਈ, ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ। ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ ’ਚ ਤੀਲੀਆਂ ਲੈ ਕੇ ਆਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖ਼ਤਮ ਕਰਨ ਲੱਗੇ ਹਾਂ। ਪਰਚਾ ਦਰਜ ਹੋਣ ਲੱਗਾ ਹੈ।

Leave a Reply

Your email address will not be published. Required fields are marked *