ਮੋਹਾਲੀ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ. ਗੁਰਵੀਨ ਕੌਰ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ‘ਚ ਦੋਹਾਂ ਦੀ ਆਨੰਦ ਕਾਰਜ ਦੀ ਰਸਮ ਬਹੁਤ ਹੀ ਸਾਦੇ ਢੰਗ ਨਾਲ ਹੋਈ।
iਮੀਤ ਹੇਅਰ ਅਤੇ ਡਾ. ਗੁਰਵੀਨ ਕੌਰ ਦੇ ਵਿਆਹ ਦੀਆਂ ਸਾਰੀਆਂ ਰਸਮਾਂ ਸਾਦੇ ਤਰੀਕੇ ਅਤੇ ਸੀਮਤ ਹਾਜ਼ਰੀ ਵਾਲੇ ਇਕ ਘਰ ਵਿਖੇ ਹੋਈਆਂ। ਇਸ ਮੌਕੇ ਭਾਈ ਬਲਵਿੰਦਰ ਸਿੰਘ ਰੰਗੀਲਾ ਜੀ ਨੇ ਰਸ ਭਿੰਨਾ ਸ਼ਬਦ ਕੀਰਤਨ ਕੀਤਾ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ‘ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਕਰਵਾ ਚੁੱਕੇ ਹਨ।