ਚੰਡੀਗੜ੍ਹ, 7 ਨਵੰਬਰ – ਸ਼੍ਰੋਮਣੀ ਅਕਾਲੀ ਦਲ ਵਲੋਂ ਭਲਕੇ ਹੋਣ ਜਾ ਰਹੇ ਸ਼੍ਰੋਮਣੀ ਕਮੇਟੀ ਦੇ ਸਲਾਨਾ ਚੋਣ ਇਜਲਾਸ ਲਈ ਪ੍ਰਧਾਨਗੀ ਅਹੁਦੇ ਲਈ ਮੁੜ ਉਮੀਦਵਾਰ ਐਲਾਨੇ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਅਹੁਦੇਦਾਰਾਂ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਸਾਥੀ ਮੈਂਬਰਾਂ ਦਾ ਧੰਨਵਾਦ ਕੀਤਾ ਹੈ। ਆਪਣੇ ਟਵੀਟ ਵਿਚ ਧਾਮੀ ਨੇ ਕਿਹਾ ਹੈ ਕਿ ਕਰਤਾ ਪੁਰਖ ਅਤੇ ਗੁਰੂ ਸਾਹਿਬ ਦੇ ਅਸ਼ੀਰਵਾਦ ਨਾਲ ਮੈਨੂੰ ਇਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਲਈ ਪਾਰਟੀ ਵਲੋਂ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਗੁਰੂ ਸਾਹਿਬ ਅੰਗ ਸੰਗ ਸਹਾਈ ਹੋਣ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪ੍ਰਧਾਨਗੀ ਅਹੁਦੇ ਲਈ ਚੁਣੇ ਜਾਣ ’ਤੇ ਪਾਰਟੀ ਦਾ ਧੰਨਵਾਦ
