ਨਵੀਂ ਦਿੱਲੀ, 7 ਨਵੰਬਰ- ਦਿੱਲੀ-ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ ਸੰਬੰਧੀ ਸੁਪਰੀਮ ਕੋਰਟ ਨੇ ਕਿਹਾ ਕਿ ਉਸ ਦਾ ਮੰਨਣਾ ਹੈ ਕਿ ਵਾਹਨਾਂ ਲਈ ਔਡ-ਈਵਨ ਵਰਗੀਆਂ ਯੋਜਨਾਵਾਂ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਇਕ ਦਿਖਾਵਾ ਹਨ। ਸੁਪਰੀਮ ਕੋਰਟ ਨੇ ਹਵਾ ਪ੍ਰਦੂਸ਼ਣ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ 10 ਨਵੰਬਰ ਨੂੰ ਤੈਅ ਕੀਤੀ ਹੈ। ਮਾਮਲੇ ਦੀ ਸੁਣਵਾਈ ਕਰ ਰਹੇ ਜਸਟਿਸ ਸੰਜੇ ਕਿਸ਼ਨ ਕੌਲ ਨੇ ਕਿਹਾ ਕਿ ਹਫ਼ਤੇ ਦੇ ਅੰਤ ਵਿਚ ਪੰਜਾਬ ਵਿਚ ਯਾਤਰਾ ਕਰਦੇ ਹੋਏ ਉਨ੍ਹਾਂ ਨੇ ਸੜਕ ਦੇ ਦੋਵੇਂ ਪਾਸੇ ਵੱਡੇ ਪੱਧਰ ’ਤੇ ਅੱਗ ਲੱਗੀ ਦੇਖੀ।
