ਅੰਮ੍ਰਿਤਸਰ, 8 ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਅੱਜ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬਾਅਦ ਦੁਪਹਿਰ 1 ਵਜੇ ਸ਼ੁਰੂ ਹੋਣ ਜਾ ਰਿਹਾ ਹੈ। ਪ੍ਰਧਾਨ ਦੇ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਤੀਜੀ ਵਾਰ ਮੁੜ ਉਮੀਦਵਾਰ ਬਣਾਇਆ ਗਿਆ ਹੈ, ਜਦੋਂ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਦੀ ਅਗਵਾਈ ਵਾਲੀਆਂ ਪੰਥਕ ਧਿਰਾਂ ਵਲੋਂ ਇਸ ਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਧਾਮੀ ਦੇ ਮੁਕਾਬਲੇ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਦੋਵਾਂ ਧਿਰਾਂ ਵਲੋਂ ਪ੍ਰਧਾਨਗੀ ਲਈ ਪਹਿਲਾਂ ਤੋਂ ਹੀ ਅਹੁਦੇਦਾਰ ਐਲਾਣੇ ਜਾਣ ਕਾਰਨ ਇਸ ਵਾਰ ਸਰਬ ਸੰਮਤੀ ਦੀ ਕੋਈ ਸੰਭਾਵਨਾ ਨਹੀਂ ਹੈ ਤੇ ਵੋਟਾਂ ਪੈਣੀਆਂ ਯਕੀਨੀ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਅੱਜ ਹੋਵੇਗਾ ਜਨਰਲ ਇਜਲਾਸ
