ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਤੀਸਰੀ ਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੰਤ ਬਲਬੀਰ ਸਿੰਘ ਘੁੰਨਸ ਦਰਮਿਆਨ ਵੋਟਿੰਗ ਹੋਈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੇਸ਼ ਕੀਤਾ ਜਦਕਿ ਸੰਤ ਬਲਬੀਰ ਸਿੰਘ ਘੁੰਨਸ ਦਾ ਨਾਮ ਅਮਰੀਕ ਸਿੰਘ ਨੇ ਪੇਸ਼ ਕੀਤਾ। ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਵਈਪੂਈ ਨੇ ਐਂਬੂਲੈਂਸ ‘ਚ ਹੀ ਵੋਟ ਪਾਈ। 151 ਮੈਂਬਰਾਂ ‘ਚੋਂ 136 ਮੈਂਬਰ ਹਾਜ਼ਰ ਹੋਏ ਹਨ। 151 ਮੈਂਬਰਾਂ ‘ਚੋਂ 135 ਮੈਂਬਰ ਹਾਜ਼ਰ ਹੋਏ ਹਨ।ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨਗੀ ਲਈ ਨਾਮਜ਼ਦ ਕੀਤਾ ਸੀ। ਐਡਵੋਕੇਟ ਧਾਮੀ ਨੂੰ ਲਗਾਤਾਰ ਤੀਜੀ ਵਾਰ ਆਪਣਾ ਉਮੀਦਵਾਰ ਐਲਾਨਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਮੰਚ ਵੱਲੋਂ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਵੀ ਸੰਤ ਬਲਬੀਰ ਸਿੰਘ ਘੁੰਨਸ ਨੂੰ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨ ਦਿੱਤਾ ਸੀ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੈਟ੍ਰਿਕ, ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
