ਪਟਨਾ, 8 ਨਵੰਬਰ- ਮੁੱਖ ਮੰਤਰੀ ਨਿਤੀਸ਼ ਕੁਮਾਰ ਵਲੋਂ ਕੱਲ੍ਹ ਰਾਜ ਵਿਧਾਨ ਸਭਾ ਵਿਚ ਔਰਤਾਂ ਦੀ ਭੂਮਿਕਾ ਦੀ ਵਿਆਖਿਆ ਕਰਨ ਲਈ ਵਰਤੀ ਗਈ ਅਪਮਾਨਜਨਕ ਭਾਸ਼ਾ ਨੂੰ ਲੈ ਕੇ ਮੁਜ਼ੱਫ਼ਰਪੁਰ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਅਦਾਲਤ ਵਿਚ ਇਸ ਮਾਮਲੇ ਦੀ ਸੁਣਵਾਈ 25 ਨਵੰਬਰ ਨੂੰ ਹੋਵੇਗੀ।
ਨਿਤੀਸ਼ ਕੁਮਾਰ ਵਲੋਂ ਔਰਤਾਂ ਖ਼ਿਲਾਫ਼ ਵਰਤੀ ਗਲਤ ਸ਼ਬਦਾਵਲੀ ਨੂੰ ਲੈ ਕੇ ਅਦਾਲਤ ਵਿਚ ਸ਼ਿਕਾਇਤ ਦਰਜ
