ਪਠਾਨਕੋਟ, 9 ਨਵੰਬਰ– ਅੱਜ ਸਵੇਰੇ ਪਠਾਨਕੋਟ ਤੋਂ ਸੁਜਾਨਪੁਰ ਰੋਡ ’ਤੇ ਨੇੜੇ ਟੈਂਕ ਚੌਂਕ ਸਵੇਰੇ 8.20 ਵਜੇ ਦੇ ਕਰੀਬ ਇਕ ਨਿੱਜੀ ਸਕੂਲ ਦੇ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਤੇਜ਼ ਰਫ਼ਤਾਰ ਬੱਸ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਸੰਤੁਲਨ ਵਿਗੜਨ ਕਾਰਨ ਪਲਟ ਗਈ, ਜਿਸ ਕਾਰਨ ਉਥੇ ਦਹਿਸ਼ਤ ਦਾ ਮਾਹੌਲ ਬਣ ਗਿਆ। ਬੱਸ ਪੂਰੀ ਤਰ੍ਹਾਂ ਬੱਚਿਆਂ ਨਾਲ ਭਰੀ ਹੋਈ ਸੀ। ਬੱਸ ਪਲਟਣ ਨਾਲ ਇਸ ਵਿਚ ਸਵਾਰ ਬੱਚਿਆਂ ਦੀਆਂ ਚੀਕਾਂ ਨਾਲ ਰਾਹਗੀਰ ਤੁਰੰਤ ਰੁਕੇ ਤੇ ਉਨ੍ਹਾਂ ਵਲੋਂ ਬੱਚਿਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਗਿਆ। ਇਸ ਹਾਦਸੇ ਵਿਚ ਕਿਸੇ ਵੀ ਬੱਚੇ ਨੂੰ ਗੰਭੀਰ ਸੱਟ ਨਹੀਂ ਲੱਗੀ ਹੈ। ਬੱਸ ’ਤੇ ਨਾ ਤਾਂ ਸਕੂਲ ਦਾ ਨਾਂਅ ਸੀ ਅਤੇ ਨਾ ਹੀ ਜ਼ਰੂਰੀ ਹਦਾਇਤਾਂ ਦੀ ਪਾਲਣਾ ਕੀਤੀ ਗਈ ਸੀ ਤੇ ਦੇਖਣ ਵਿਚ ਵੀ ਬੱਸ ਬਹੁਤ ਪੁਰਾਣੀ ਲੱਗ ਰਹੀ ਸੀ।
ਬੱਚਿਆਂ ਨੂੰ ਸਕੂਲ ਲਿਜਾ ਰਹੀ ਤੇਜ਼ ਰਫ਼ਤਾਰ ਸਕੂਲੀ ਬੱਸ ਪਲਟੀ
