ਖੰਨਾ – ਖੰਨਾ ਵਿਖੇ ਪੰਜਾਬ ਪੁਲਸ ਦੀ ਹਿਰਾਸਤ ‘ਚੋਂ ਇੱਕ ਔਰਤ ਦੇ ਭੱਜਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸਰਕਾਰੀ ਹਸਪਤਾਲ ਵਿਖੇ ਮੈਡੀਕਲ ਦੌਰਾਨ ਪੁਲਸ ਵਾਲਿਆਂ ਨੂੰ ਪਤਾ ਵੀ ਨਹੀਂ ਲੱਗਿਆ ਕਿ ਕਦੋਂ ਇਹ ਔਰਤ ਚੁੱਪਚਾਪ ਖ਼ਿਸਕ ਗਈ। ਇਸ ਘਟਨਾ ਤੋਂ ਬਾਅਦ ਪੰਜਾਬ ਪੁਲਸ ਨੂੰ ਭਾਜੜਾਂ ਪੈ ਗਈਆਂ। ਜਾਣਕਾਰੀ ਮੁਤਾਬਕ ਉਕਤ ਔਰਤ ਪ੍ਰੀਤੀ ਖੰਨਾ ਦੀ ਰਹਿਣ ਵਾਲੀ ਹੈ। ਉਸ ਨੇ ਕੁੱਝ ਸਮਾਂ ਪਹਿਲਾਂ ਖੰਨਾ ‘ਚ ਲਵ ਮੈਰਿਜ ਕਰਵਾਈ ਸੀ। ਖੰਨਾ ਥਾਣਾ ਸਦਰ ਦੀ ਪੁਲਸ ਨੇ ਪ੍ਰੀਤੀ ਅਤੇ ਉਸ ਦੇ ਪਤੀ ਮਲਾਗਰ ਸਿੰਘ ਖ਼ਿਲਾਫ਼ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ। ਉਸ ‘ਤੇ ਪੋਸਕੋ ਐਕਟ ਵੀ ਲਗਾਇਆ ਗਿਆ। ਪੁਲਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਮੁਲਜ਼ਮ ਔਰਤ ਪ੍ਰੀਤੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਪੰਜਾਬ ਪੁਲਸ ਦੀ ਹਿਰਾਸਤ ‘ਚੋਂ ਭੱਜੀ ਔਰਤ, ਬਾਰਡਰ ‘ਤੇ ਹੋਇਆ Alert
