CM ਮਾਨ ਦਾ ਰਾਜਾ ਵੜਿੰਗ ‘ਤੇ ਪਲਟਵਾਰ


ਚੰਡੀਗੜ੍ਹ : ਰਾਜਾ ਵੜਿੰਗ ਵੱਲੋਂ ਕੀਤੇ ਗਏ ਟਵੀਟ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੱਖਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ‘ਐਕਸ’ ‘ਤੇ ਇਕ ਪੋਸਟ ਕਰਦਿਆਂ ਰਾਜਾ ਵੜਿੰਗ ਨੂੰ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਨਾ ਕਰਨ। ਸੁਪਰੀਮ ਕੋਰਟ ‘ਚ ਦਾਇਰ ਕੀਤੀ ਗਈ ਪਟੀਸ਼ਨ ‘ਚ ਕਿਸਾਨਾਂ ਨੂੰ ਝੋਨੇ ਵਾਂਗ ਹੋਰ ਫ਼ਸਲਾਂ ‘ਤੇ ਐੱਮ.ਐੱਸ.ਪੀ. ਦੇਣ ਦੀ ਮੰਗ ਕੀਤੀ ਗਈ ਹੈ, ਨਾ ਕਿ ਝੋਨੇ ‘ਤੇ ਮਿਲਣ ਵਾਲੀ ਐੱਮ.ਐੱਸ.ਪੀ ਨੂੰ ਖ਼ਤਮ ਕਰਨ ਦੀ।
ਉਨ੍ਹਾਂ ਕਿਹਾ, ”ਰਾਜਾ ਵੜਿੰਗ ਜੀ ਪੰਜਾਬੀਆਂ ਨੂੰ ਗੁਮਰਾਹ ਨਾ ਕਰੋ ..ਇਹ ਪੰਜਾਬ ਸਰਕਾਰ ਦਾ ਪੱਖ (affidavit) ਹੈ ਸੁਪਰੀਮ ਕੋਰਟ ਵਿੱਚ ਕਿ ਝੋਨੇ ਦੇ ਵਾਂਗ ਹੋਰ ਫਸਲਾਂ ‘ਤੇ ਵੀ MSP ਦਿੱਤੀ ਜਾਵੇ…ਬੱਸਾਂ ਦੀਆਂ ਬਾਡੀਆਂ ਦੀ ਚਿੱਠੀ ਅਤੇ ਸੁਪਰੀਮ ਕੋਰਟ ‘ਚ ਪੰਜਾਬ ਦੇ ਪੱਖ ‘ਚ ਚਿੱਠੀ ‘ਚ ਫਰਕ ਹੁੰਦੈ..ਕਾਂਗਰਸ ਕਾਹਲੀਆਂ ਨੇ ਈ ਡੋਬੀ ਐ..”

ਇਸ ਨਾਲ ਉਨ੍ਹਾਂ ਸੁਪਰੀਮ ਕੋਰਟ ‘ਚ ਪੰਜਾਬ ਸਰਕਾਰ ‘ਚ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਵੱਲੋਂ ਪਾਈ ਗਈ ਪਟੀਸ਼ਨ ਦੀ ਵੀ ਤਸਵੀਰ ਸਾਂਝੀ ਕੀਤੀ, ਜਿਸ ‘ਚ ਲਿਖਿਆ ਗਿਆ ਹੈ ਕਿ ਪਿਛਲੇ 40 ਸਾਲ ਤੋਂ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਫ਼ਸਲ ‘ਤੇ MSP ਦਿੱਤੀ ਜਾ ਰਹੀ ਹੈ। ਇਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਤੋਂ ਕਾਫ਼ੀ ਫਾਇਦਾ ਵੀ ਹੋ ਰਿਹਾ ਹੈ। ਕਿਸਾਨਾਂ ਨੂੰ ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ਬੀਜਣ ਲਈ ਉਤਸ਼ਾਹਿਤ ਕਰਨ ਲਈ ਬਾਕੀ ਫਸਲਾਂ ‘ਤੇ ਵੀ MSP ਨੂੰ ਯਕੀਨੀ ਬਣਾਉਣਾ ਪਵੇਗਾ, ਤਾਂ ਜੋ ਕਿਸਾਨ ਝੋਨੇ ਨੂੰ ਬਦਲ ਕੇ ਬਾਕੀ ਫ਼ਸਲਾਂ ਨੂੰ ਵੀ ਬੇਝਿਜਕ ਹੋ ਕੇ ਬੀਜ ਸਕਣ ਤੇ ਲਾਭ ਕਮਾ ਸਕਣ। ਇਸ ਤਰ੍ਹਾਂ ਕਰਨ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕੇਗਾ। ਇਸ ਬਾਰੇ 11 ਜੁਲਾਈ 2020 ਨੂੰ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਐਫੀਡੇਵਿਟ ਪਹਿਲਾਂ ਹੀ ਜਮ੍ਹਾ ਕਰਵਾ ਦਿੱਤਾ ਗਿਆ ਹੈ।

Leave a Reply

Your email address will not be published. Required fields are marked *