ਚੰਡੀਗੜ੍ਹ, 9 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਸ. ਅਲਵਿੰਦਰਪਾਲ ਸਿੰਘ ਪੱਖੋ ਕੇ ਨੂੰ ਸ੍ਰੀ ਤਰਨਤਾਰਨ ਸਾਹਿਬ ਜ਼ਿਲ੍ਹੇ ਦਾ ਜ਼ਿਲ੍ਹਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਹੈ। ਉਹ ਐਸ.ਜੀ.ਪੀ.ਸੀ. ਦੇ ਸੀਨੀਅਰ ਮੀਤ ਪ੍ਰਧਾਨ ਅਤੇ ਰਾਜ ਸੂਚਨਾ ਕਮਿਸ਼ਨ ਦੇ ਮੈਂਬਰ ਵਜੋਂ ਵੀ ਕੰਮ ਕਰ ਚੁੱਕੇ ਹਨ।
ਸ਼੍ਰੋਮਣੀ ਅਕਾਲੀ ਦਲ ਵਲੋਂ ਤਰਨਤਾਰਨ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
