ਭਗਤਾ ਭਾਈਕਾ, 10 ਨਵੰਬਰ -ਨਜ਼ਦੀਕੀ ਪਿੰਡ ਕੋਠਾ ਗੁਰੂ ਵਿਖੇ ਅੱਜ ਇਕ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਇਸ ਘਟਨਾ ਦੌਰਾਨ ਕੁਝ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਨੂੰ ਚੱਕ ਕੇ ਸਤਿਕਾਰ ਕਮੇਟੀ ਕੋਠਾ ਗੁਰੂ ਅਤੇ ਪਿੰਡ ਵਾਸੀਆਂ ਵਲੋਂ ਵੱਖ-ਵੱਖ ਹਸਪਤਾਲਾਂ ਵਿਚ ਪਹੁੰਚਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਗੋਲੀਬਾਰੀ ਸਵੇਰੇ ਕਰੀਬ 8 ਵਜੇ ਤੋਂ ਹੋ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਿਸ ਵਲੋਂ ਕੀਤੀ ਜਾ ਰਹੀ ਦੇਰੀ ਨੂੰ ਲੋਕਾਂ ਵਲੋਂ ਕੋਸਿਆ ਜਾ ਰਿਹਾ ਹੈ ।
ਪਿੰਡ ਕੋਠਾ ਗੁਰੂ ਵਿਖੇ ਦੋ ਘੰਟਿਆ ਤੋਂ ਗੋਲੀਬਾਰੀ
