ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਤਿੰਨ ਸੂਬਾ ਉਪ ਪ੍ਰਧਾਨ ਅਤੇ ਤਿੰਨ ਮੈਂਬਰਾਂ ਨੂੰ ਕੋਰ ਕਮੇਟੀ ਵਿਚ ਜਗ੍ਹਾ ਦਿੱਤੀ ਹੈ। ਵਿਵਾਦਾਂ ਵਿਚ ਫਸੇ ਸੁੰਦਰ ਸ਼ਾਮ ਅਰੋੜਾ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਭਾਜਪਾ ਨੂੰ ਸੂਬਾ ਕਮੇਟੀ ਵਿਚ ਬਦਲਾਅ ਦੀ ਜ਼ਰੂਰਤ ਇਸ ਲਈ ਪਈ ਕਿਉਂਕਿ ਉਨ੍ਹਾਂ ਦੇ ਕਈ ਸਾਥੀ ਭਾਜਪਾ ਛੱਡ ਕੇ ਮੁੜ ਕਾਂਗਰਸ ਵਿਚ ਵਾਪਸ ਪਰਤ ਗਏ ਸਨ। ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵੱਲੋਂ ਜਾਰੀ ਲਿਸਟ ਅਨੁਸਾਰ ਜਲੰਧਰ ਤੋਂ ਲੋਕ ਸਭਾ ਦੀ ਉਪ ਚੋਣ ਲੜਨ ਵਾਲੇ ਇੰਦਰ ਇਕਬਾਲ ਸਿੰਘ ਅਟਵਾਲ, ਲੁਧਿਆਣਾ ਦੇ ਜਤਿੰਦਰ ਮਿੱਤਲ ਅਤੇ ਹੁਸ਼ਿਆਰਪੁਰ ਤੋਂ ਮਹਿੰਦਰ ਕੌਰ ਜੋਸ਼ ਨੂੰ ਸੂਬਾ ਉਪ ਪ੍ਰਧਾਨ ਬਣਾਇਆ ਗਿਆ ਹੈ। ਇਸੇ ਤਰ੍ਹਾਂ ਸਾਬਕਾ ਪ੍ਰਦੇਸ਼ ਪ੍ਰਧਾਨ ਰਜਿੰਦਰ ਭੰਡਾਰੀ, ਅਰਵਿੰਦ ਖੰਨਾ ਅਤੇ ਹੁਸ਼ਿਆਰਪੁਰ ਤੋਂ ਸੁੰਦਰ ਸ਼ਾਮ ਅਰੋੜਾ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਸੁੰਦਰ ਸ਼ਾਮ ਅਰੋੜਾ ’ਤੇ ਇਕ ਪੁਲਿਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦਾ ਦੋਸ਼ ਹੈ।
ਭਾਜਪਾ ਨੇ ਤਿੰਨ ਨਵੇਂ ਸੂਬਾ ਉਪ ਪ੍ਰਧਾਨ ਕੀਤੇ ਨਿਯੁਕਤ
