ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਪੰਜਾਬੀਆਂ ਨੂੰ ਦੀਵਾਲੀ ਦਾ ਦਿੱਤਾ ਵੱਡਾ ਤੋਹਫ਼ਾ


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਥੇ ਵੱਖ-ਵੱਖ ਵਿਭਾਗਾਂ ‘ਚ ਨਵੇਂ ਨਿਯੁਕਤ 583 ਉਮੀਦਵਾਰਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੰਦੇ ਹੋਏ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਉਨ੍ਹਾਂ ਨੇ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ‘ਚ ਚੰਗੀਆਂ ਖ਼ਬਰਾਂ ਆਉਣ ਤਾਂ ਖ਼ੁਸ਼ੀਆਂ ਦੁੱਗਣੀਆਂ ਹੋ ਜਾਂਦੀਆਂ ਹਨ। ਉਨ੍ਹਾਂ ਨੇ ਨਵੇਂ ਉਮੀਦਵਾਰਾਂ ਨੂੰ ਕਿਹਾ ਕਿ ਤੁਸੀਂ ਮਿਹਨਤ ਕੀਤੀ ਹੈ, ਜਿਸ ਦਾ ਅੱਜ ਨਤੀਜਾ ਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ 596 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਸੀ ਪਰ 13 ਉਮੀਦਵਾਰਾਂ ਨੂੰ ਲੈ ਕੇ ਕੁੱਝ ਕਾਨੂੰਨੀ ਰੁਕਾਵਟ ਪੈਦਾ ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਉਮੀਦਵਾਰਾਂ ਵੱਲੋਂ ਕਾਨੂੰਨੀ ਲੜਾਈ ਅਸੀਂ ਲੜਾਂਗੇ ਅਤੇ ਉਨ੍ਹਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਜਾਣਗੇ।

Leave a Reply

Your email address will not be published. Required fields are marked *