ਨਵੀਂ ਦਿੱਲੀ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦੀਵਾਲੀ ਤੋਂ ਪਹਿਲਾਂ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅੱਜ ਯਾਨੀ ਕਿ ਛੋਟੀ ਦੀਵਾਲੀ ਵਾਲੇ ਦਿਨ ਮਨੀਸ਼ ਸਿਸੋਦੀਆ ਆਪਣੀ ਬੀਮਾਰ ਪਤਨੀ ਨੂੰ ਮਿਲਣ ਘਰ ਪਹੁੰਚੇ ਹਨ।
ਹਾਲਾਂਕਿ, ਇਹ ਉਹੀ ਜਗ੍ਹਾ ਹੈ ਜਿੱਥੇ ਹੁਣ ਆਤਿਸ਼ੀ ਰਹਿੰਦੀ ਹੈ ਅਤੇ ਪਹਿਲਾਂ ਇਹ ਸਿਸੋਦੀਆ ਦੀ ਸਰਕਾਰੀ ਰਿਹਾਇਸ਼ ਸੀ। ਅਦਾਲਤ ਨੇ ਸਿਸੋਦੀਆ ਨੂੰ ਕਈ ਸ਼ਰਤਾਂ ਦੇ ਨਾਲ ਆਪਣੀ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ।