ਚੰਡੀਗੜ੍ਹ : ਦੀਵਾਲੀ ਦੇ ਮੱਦੇਨਜ਼ਰ ਪੰਜਾਬ ਪੁਲਿਸ ਸੂਬੇ ‘ਚ ਵਿਸ਼ੇਸ਼ ਸੁਰੱਖਿਆ ਅਭਿਆਨ ਚਲਾਏਗੀ। ਬਾਹਰੋਂ ਆਉਣ ਵਾਲੇ ਵਾਹਨਾਂ ਦੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੇ ਦੂਜੇ ਸੂਬਿਆਂ ਨਾਲ ਲੱਗਦੀਆਂ ਸਰਹੱਦਾਂ ‘ਤੇ ਵਿਸ਼ੇਸ਼ ਨਾਕੇ ਲਗਾ ਕੇ ਚੈਕਿੰਗ ਕੀਤੀ ਜਾਵੇਗੀ। ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ, ਸੀਪੀ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।
ਪੁਲਿਸ ਮੁਲਾਜ਼ਮਾਂ ਨੂੰ ਸੜਕਾਂ ‘ਤੇ ਤਾਇਨਾਤ ਰਹਿਣ ਲਈ ਕਿਹਾ ਗਿਆ ਹੈ ਤਾਂ ਜੋ ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਜਾਮ ਤੇ ਹੋਰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਜਾਣਕਾਰੀ ਮੁਤਾਬਕ ਅੱਤਵਾਦੀ ਗੁਰਪਤਵੰਤ ਪੰਨੂ ਵੱਲੋਂ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਤੋਂ ਬਾਅਦ ਸੂਬੇ ਦੇ ਸਾਰੇ ਹਵਾਈ ਅੱਡਿਆਂ ਦੀ ਬਾਹਰੀ ਸੁਰੱਖਿਆ ਮਜ਼ਬੂਤ ਕਰ ਦਿੱਤੀ ਗਈ ਹੈ।