ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ

 ਚੰਡੀਗੜ੍ਹ, 15 ਨਵੰਬਰ-ਥਾਣਾ ਰਾਮਾਮੰਡੀ ਨੇੜਲੇ ਪਿੰਡ ਦਕੋਹਾ ਦੀ ਬਾਂਸਾਂ ਵਾਲੀ ਗਲੀ ’ਚ ਸੋਮਵਾਰ ਦੇਰ ਰਾਤ ਬਦਮਾਸ਼ਾਂ ਨੇ ਪੁਰਾਣੀ ਰੰਜਿਸ਼ ਤਹਿਤ ਇਕ ਨੌਜਵਾਨ ’ਤੇ ਗੋਲ਼ੀਆਂ ਚਲਾ ਦਿੱਤੀਆਂ। ਜ਼ਖ਼ਮੀ ਨੌਜਵਾਨ ਨੂੰ ਪਰਿਵਾਰ ਵਾਲੇ ਇਕ ਨਿੱਜੀ ਹਸਪਤਾਲ ’ਚ ਲੈ ਗਏ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਰਨ ਵਾਲੇ ਨੌਜਵਾਨ ਦੀ ਪਛਾਣ ਰੋਹਿਤ ਉਰਫ਼ ਆਲੂ ਨਿਵਾਸੀ ਦਕੋਹਾ ਦੇ ਰੂਪ ’ਚ ਹੋਈ ਹੈ। ਮਿ੍ਰਤਕ ਦੀ ਭੈਣ ਛਾਇਆ ਨੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਮੁਹੱਲੇ ’ਚ ਛੇ-ਸੱਤ ਨੌਜਵਾਨ ਨਸ਼ੇ ਦਾ ਕਾਰੋਬਾਰ ਕਰਦੇ ਹਨ। ਰੋਹਿਤ ਉਨ੍ਹਾਂ ਦਾ ਵਿਰੋਧ ਕਰਦਾ ਸੀ ਜਿਸ ਕਾਰਨ ਉਕਤ ਨੌਜਵਾਨ ਉਸ ਨਾਲ ਰੰਜਿਸ਼ ਰੱਖਦੇ ਸਨ। ਉਨ੍ਹਾਂ ਨੇ ਹੀ ਉਸ ਦੇ ਭਰਾ ’ਤੇ ਗੋਲ਼ੀਆਂ ਚਲਾਈਆਂ। ਛਾਇਆ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਉਕਤ ਲੋਕਾਂ ਨੇ ਉਸ ਦੇ ਭਰਾ ’ਤੇ ਹਮਲਾ ਕੀਤਾ ਸੀ ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਪੁਲਿਸ ਕੋਲ ਕੀਤੀ ਸੀ। ਪੁਲਿਸ ਨੇ ਜੇ ਵੇਲੇ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਰੋਹਿਤ ਅੱਜ ਜਿਊਂਦਾ ਹੁੰਦਾ।

ਰੋਹਿਤ ਦੀ ਪਿੱਠ ’ਚ ਗੋਲ਼ੀ ਲੱਗੀ ਜੋ ਕਾਫ਼ੀ ਅੰਦਰ ਤੱਕ ਧੱਸ ਗਈ ਜਿਸ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਹਾਈਵੇ ਜਾਮ ਕਰ ਦਿੱਤਾ ਤੇ ਦੋਸ਼ ਲਾਇਆ ਕਿ ਪੁਲਿਸ ਵਾਰਦਾਤ ਤੋਂ ਦੋ ਘੰਟੇ ਬਾਅਦ ਪੁੱਜੀ। ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *