ਖੰਨਾ : ਖੰਨਾ ’ਚ ਦੀਵਾਲੀ ਦੀ ਸ਼ਾਮ ਨੂੰ ਇਕ ਘਰ ਦਾ ਚਿਰਾਗ਼ ਬੁੱਝ ਗਿਆ। ਨਸ਼ੇ ਦੇ ਆਦੀ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਹਰਿੰਦਰ ਸਿੰਘ (25) ਵਾਸੀ ਮੰਡਿਆਲਾ ਵਜੋਂ ਹੋਈ ਹੈ। ਲਾਸ਼ ਨੂੰ ਸਿਵਲ ਹਸਪਤਾਲ ਖੰਨਾ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਸੋਮਵਾਰ ਨੂੰ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਕਾਰਵਾਈ ਕੀਤੀ ਗਈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ। ਆਪਣੇ ਛੋਟੇ ਭਰਾ ਹਰਿੰਦਰ ਦੀ ਲਾਸ਼ ਨੂੰ ਸਿਵਲ ਹਸਪਤਾਲ ਲੈ ਕੇ ਆਏ ਬਲਵਿੰਦਰ ਸਿੰਘ ਨੇ ਦੱਸਿਆ ਕਿ ਹਰਿੰਦਰ 8 ਸਾਲਾਂ ਤੋਂ ਚਿੱਟੇ ਦਾ ਆਦੀ ਸੀ। ਨਸ਼ੇ ਕਾਰਨ ਘਰ ’ਚ ਕਲੇਸ਼ ਰਹਿੰਦਾ ਸੀ। ਦੀਵਾਲੀ ਵਾਲੇ ਦਿਨ ਵੀ ਉਹ ਸਵੇਰ ਤੋਂ ਹੀ ਲੜ ਰਿਹਾ ਸੀ। ਸ਼ਾਮ ਨੂੰ ਜਦੋਂ ਪਰਿਵਾਰਕ ਮੈਂਬਰ ਦੀਵੇ ਜਗਾਉਣ ਦੀ ਤਿਆਰੀ ਕਰ ਰਹੇ ਸਨ ਤਾਂ ਹਰਿੰਦਰ ਨੇ ਘਰ ’ਚ ਫਾਹਾ ਲੈ ਲਿਆ। ਜਦੋਂ ਹਰਿੰਦਰ ਨੂੰ ਫਾਹੇ ਤੋਂ ਲਾਹਿਆ ਗਿਆ ਤਾਂ ਉਹ ਸਾਹ ਲੈ ਰਿਹਾ ਸੀ। ਜਦੋਂ ਤੱਕ ਉਸ ਨੂੰ ਹਸਪਤਾਲ ਲਿਆਂਦਾ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਪੁਲਿਸ ਚੌਕੀ ਕੋਟ ਦੇ ਇੰਚਾਰਜ ਜਗਤਾਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ।
Related Posts
ਗੜ੍ਹਸ਼ੰਕਰ ਵਿਖੇ ਛੋਟੀ ਵੇਈਂ ਦਾ CM ਮਾਨ ਨੇ ਰੱਖਿਆ ਨੀਂਹ ਪੱਥਰ
ਹੁਸ਼ਿਆਰਪੁਰ – ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਗੜ੍ਹਸ਼ੰਕਰ ਦੇ ਪਿੰਡ ਸਿੰਬਲੀ ਵਿਚ ਪਹੁੰਚੇ। ਇਥੇ ਉਨ੍ਹਾਂ ਵੱਲੋਂ ਜਿੱਥੇ ਛੋਟੀ…
ਫਗਵਾੜਾ ‘ਚ ਅਣਪਛਾਤਿਆਂ ਵਲੋਂ ਅੱਧੀ ਦਰਜਨ ਤੋਂ ਵੱਧ ਗੱਡੀਆਂ ਦੀ ਭੰਨਤੋੜ
ਫਗਵਾੜਾ, 20 ਜੂਨ- ਬੀਤੀ ਰਾਤ ਇੱਥੋਂ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਡੱਡਲ ਮੁਹੱਲਾ ਵਿਖੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਘਰਾਂ ਦੇ…
ਕੈਬਨਿਟ ਮੀਟਿੰਗ ‘ਚ ਲਿਆ ਗਿਆ ਫ਼ੈਸਲਾ
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ, ਜਿਸ ਦੌਰਾਨ ਕਈ…