ਚੰਡੀਗੜ੍ਹ- ਕਸਬਾ ਫਤਿਹਗੜ੍ਹ ਚੂੜੀਆਂ ਵਿਖੇ ਕੁਝ ਅਣਪਛਾਤਿਆਂ ਵਲੋਂ ਇਕ ਨੌਜਵਾਨ ਨੂੰ ਚਿੱਟੇ ਦਿਨ ਗੋਲ਼ੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਜ਼ਖਮੀ ਨੌਜਵਾਨ ਨੂੰ ਹਸਪਤਾਲ ‘ਚ ਦਾਖਲ ਕਰਾਇਆ ਹੈ ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਗੋਲ਼ੀਆਂ ਮਾਰਨ ਤੋਂ ਪਹਿਲਾਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ।
ਇਸ ਸਬੰਧੀ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਦੇ ਮੁਤਾਬਕ 21 ਸਾਲਾ ਨੌਜਵਾਨ ਗੁਰਬੀਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਪਿੰਡੀ ਜੋ ਕਿ ਕਸਬਾ ਫਤਿਹਗੜ੍ਹ ਚੂੜੀਆਂ ਵਿਖੇ ਸਥਿਤ ਪਰਫੈਕਟ ਸਲੂਨ ਦੇ ਬਾਹਰ ਖੜ੍ਹਾ ਸੀ, ਦੇ ਉੱਪਰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਕਤ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਸ ਦੇ ਤੁਰੰਤ ਬਾਅਦ ਉਕਤ ਨੌਜਵਾਨ ਇਲਾਜ ਲਈ ਅੰਮਿ੍ਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।