ਚੂੜੀਆਂ : ਕਸਬਾ ਫਤਿਹਗੜ੍ਹ ਚੂੜੀਆਂ ਵਿਖੇ ਕੁਝ ਅਣਪਛਾਤਿਆਂ ਵਲੋਂ ਇਕ ਨੌਜਵਾਨ ਨੂੰ ਚਿੱਟੇ ਦਿਨ ਗੋਲ਼ੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਜ਼ਖਮੀ ਨੌਜਵਾਨ ਨੂੰ ਹਸਪਤਾਲ ‘ਚ ਦਾਖਲ ਕਰਾਇਆ ਹੈ ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਗੋਲ਼ੀਆਂ ਮਾਰਨ ਤੋਂ ਪਹਿਲਾਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ।
ਫਤਿਹਗੜ੍ਹ ਚੂੜੀਆਂ ‘ਚ ਵੱਡੀ ਵਾਰਦਾਤ ! ਚਿੱਟੇ ਦਿਨ 21 ਸਾਲਾ ਨੌਜਵਾਨ ਨੂੰ ਕੁੱਟਮਾਰ ਤੋਂ ਬਾਅਦ ਮਾਰੀਆਂ ਗੋਲ਼ੀਆਂ
