ਨਵੀਂ ਦਿੱਲੀ : ਆਈਸੀਸੀ ਵਿਸ਼ਵ ਕੱਪ 2023 ਦੇ ਪਹਿਲੇ ਸੈਮੀਫਾਈਨਲ ਵਿਚ ਭਾਰਤ ਦਾ ਸਾਹਮਣਾ ਨਿਊਜ਼ੀਲੈਂਡ ਨਾਲ ਹੋਵੇਗਾ। ਭਾਰਤੀ ਟੀਮ ਨੇ ਲੀਗ ਪੜਾਅ ‘ਚ ਆਪਣੇ ਸਾਰੇ 9 ਮੈਚ ਜਿੱਤ ਕੇ ਸੈਮੀਫਾਈਨਲ ‘ਚ ਜਗ੍ਹਾ ਬਣਾਈ ਹੈ। ਦੂਜੇ ਪਾਸੇ ਲਗਾਤਾਰ ਚਾਰ ਮੈਚ ਹਾਰਨ ਤੋਂ ਬਾਅਦ ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ ਹਰਾ ਕੇ ਸੈਮੀਫਾਈਨਲ ‘ਚ ਪ੍ਰਵੇਸ਼ ਕੀਤਾ। ਹਾਲਾਂਕਿ ਆਈਸੀਸੀ ਮੁਕਾਬਲਿਆਂ ਦੇ ਨਾਕਆਊਟ ਮੈਚਾਂ ਵਿਚ ਭਾਰਤ ਖ਼ਿਲਾਫ਼ ਕੀਵੀ ਟੀਮ ਦਾ ਰਿਕਾਰਡ ਸ਼ਾਨਦਾਰ ਰਿਹਾ ਹੈ। ਪਿਛਲੇ ਵਿਸ਼ਵ ਕੱਪ ਦੇ ਸੈਮੀਫਾਈਨਲ ਮੈਚ ਵਿਚ ਟੀਮ ਇੰਡੀਆ ਨੂੰ ਨਿਊਜ਼ੀਲੈਂਡ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
IND vs NZ Semifinal : ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਸੈਮੀਫਾਈਨਲ ਅੱਜ, 4 ਸਾਲ ਪੁਰਾਣੀ ਹਾਰ ਦਾ ਬਦਲਾ ਲੈਣਾ ਚਾਹੇਗੀ ਟੀਮ ਇੰਡੀਆ
