ਪੰਜਾਬ ‘ਚ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ


ਮੋਗਾ – ਮੋਗਾ ਵਿਚ ਦੇਰ ਰਾਤ ਇਕ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁੱਢਲੀ ਜਾਣਕਾਰੀ ਮੁਤਾਬਕ ਮੋਗਾ ਦੇ ਰਤਨ ਸਿਨੇਮਾ ਨੇੜੇ ਦੋ ਗੁਟਾਂ ਵਿਚਾਲੇ ਹੋਏ ਵਿਵਾਦ ਵਿਚ ਤਕਰੀਬਨ 15 ਗੋਲ਼ੀਆਂ ਚੱਲੀਆਂ। ਇਸ ਦੌਰਾਨ 2 ਨੌਜਵਾਨਾਂ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਪਹੁੰਚਾਇਆ ਗਿਆ ਸੀ, ਜਿਸ ‘ਚੋਂ ਇਕ ਨੂੰ ਗੰਭੀਰ ਹਾਲਤ ਵਿਚ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਸੀ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਵਿਕਾਸ ਜਿੰਦਲ (27) ਪੁੱਤਰ ਜਗਦੀਸ਼ ਕੁਮਾਰ ਵਾਸੀ ਮੋਗਾ ਵਜੋਂ ਹੋਈ ਹੈ। ਫ਼ਿਲਹਾਲ ਇਸ ਵਿਵਾਦ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ। ਜਵਾਨ ਦੀ ਪੁੱਤ ਦੀ ਮੌਤ ਦੀ ਖ਼ਬਰ ਸੁਣ ਬਜ਼ੁਰਗ ਪਿਓ ਦਾ ਰੋ-ਰੋ ਕੇ ਬੁਰਾ ਹਾਲ ਹੈ। ਮੁੱਢਲੀ ਜਾਣਕਾਰੀ ਮੁਤਾਬਕ ਬੁੱਧਵਾਰ ਰਾਤ ਨੂੰ 9 ਵਜੇ ਦੇ ਕਰੀਬ ਮੋਗਾ ਦੇ ਰਤਨ ਰਤਨ ਸਿਨੇਮਾ ਨੇੜੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਫੈਲ ਗਿਆ ਜਦੋਂ ਦੋ ਗੁਟਾਂ ਵਿਚਕਾਰ ਗੋਲ਼ੀਆ ਚੱਲਣ ਦਾ ਮਾਮਲਾ ਸਾਹਮਣੇ ਆਇਆ। ਰਾਤ ਦੇ ਵੇਲੇ ਗੋਲ਼ੀਆਂ ਚੱਲਣ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਫ਼ਾਇਰਿੰਗ ਵਿਚ 2 ਨੌਜਵਾਨ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਉੱਥੇ ਵਿਕਾਸ ਜਿੰਦਲ ਦੀ ਗੰਭੀਰ ਹਾਲਤ ਵੇਖਦਿਆਂ ਉਸ ਨੂੰ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਸੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

Leave a Reply

Your email address will not be published. Required fields are marked *