ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਨਵੰਬਰ ਮਹੀਨੇ ਦੇ ਅਖ਼ੀਰ ਤੱਕ ਬੁਲਾਇਆ ਜਾ ਸਕਦਾ ਹੈ। ਸੂਤਰਾਂ ਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਮੌਜੂਦਾ ਵਿਧਾਨ ਸਭਾ ਦੇ ਚੌਥੇ ਇਜਲਾਸ (ਬਜਟ ਇਜਲਾਸ) ਨੂੰ ਸਥਾਈ ਤੌਰ ‘ਤੇ ਵਧਾਉਣ ਦੀ ਪ੍ਰਕਿਰਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਚੌਥੇ ਇਜਲਾਸ ਦੀ 20-21 ਅਕਤੂਬਰ ਨੂੰ ਬੁਲਾਈ ਗਈ ਬੈਠਕ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਸੀ।
ਮੁੱਖ ਮੰਤਰੀ ਨੇ ਰਾਜਪਾਲ ਵੱਲੋਂ ਬਿੱਲਾਂ ਨੂੰ ਰੋਕਣ ਦਾ ਦੋਸ਼ ਲਾਉਂਦੇ ਹੋਏ ਇਜਲਾਸ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਲਈ ਕਿਹਾ ਸੀ ਅਤੇ ਇਸ ਤੋਂ ਬਾਅਦ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਅਦਾਲਤ ਨੇ ਦੋਹਾਂ ਨੂੰ ਸਬੰਧ ਸੁਧਾਰਨ ਦੇ ਨਿਰਦੇਸ਼ ਦਿੱਤੇ ਸਨ।
ਹੁਣ ਕਿਹਾ ਜਾ ਰਿਹਾ ਹੈ ਕਿ ਸੂਬਾ ਸਰਕਾਰ ਨੇ ਨਵੰਬਰ ਦੇ ਅਖ਼ੀਰ ‘ਚ ਵਿਧਾਨ ਸਭਾ ਇਜਲਾਸ ਬੁਲਾਉਣ ਦਾ ਫ਼ੈਸਲਾ ਲਿਆ ਹੈ। ਸੂਬਾ ਸਰਕਾਰ ਇਜਲਾਸ ਨੂੰ ਸਥਾਈ ਰੂਪ ਨਾਲ ਆਯੋਜਿਤ ਕਰਨ ਲਈ ਪੰਜਾਬ ਵਿਧਾਨ ਸਭਾ ਸਕੱਤਰੇਤ ਨੂੰ ਲਿਖੇਗੀ। ਇਸ ਤੋਂ ਬਾਅਦ ਇਸ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਤਿ ਕੋਲ ਭੇਜਿਆ ਜਾਵੇਗਾ, ਤਾਂ ਜੋ ਇਸ ਲਈ ਮਨਜ਼ੂਰੀ ਲਈ ਜਾ ਸਕੇ।