ਲੁਧਿਆਣਾ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੀ ਵਿਸ਼ਵ ਭਰ ਵਿਚ ਭਰਤੀ ਦੀ ਮੁਹਿੰਮ ਦਾ ਆਗਾਜ਼ ਇਥੇ ‘ਪੰਜਾਬ ਦੀ ਸ਼ਾਨ, ਸਾਡੇ ਨੌਜਵਾਨ’ ਪ੍ਰੋਗਰਾਮ ਦੇ ਨਾਂ ਹੇਠ ਕੀਤਾ, ਜਿਸ ਦਾ ਮਕਸਦ ਨੌਜਵਾਨਾਂ ਨੂੰ ਹਰ ਪੱਧਰ ’ਤੇ ਚੋਣਾਂ ਵਿਚ ਪ੍ਰਤੀਨਿਧਤਾ ਦੇਣਾ ਹੈ। ਇਹ ਪ੍ਰੋਗਰਾਮ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ, ਜਿਸ ਨੂੰ ਨੌਜਵਾਨ ਵਰਗ ਦਾ ਭਰਵਾਂ ਹੁੰਗਾਰਾ ਮਿਲਿਆ ਤੇ ਨੌਜਵਾਨ ਵਰਗ ਨੇ ਅਕਾਲੀ ਦਲ ਵੱਲੋਂ ਨੌਜਵਾਨਾਂ ਨੂੰ ਪਾਰਟੀ ਦੀ ਫੈਸਲਾ ਲੈਣ ਦੀ ਪ੍ਰਕਿਰਿਆ ’ਤੇ ਚੋਣ ਰਾਜਨੀਤੀ ’ਚ ਸ਼ਾਮਲ ਕਰਵਾਉਣ ਦੇ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
ਯੂਥ ਅਕਾਲੀ ਦਲ ਦੀ ਭਰਤੀ ਮੁਹਿੰਮ ਦਾ ਆਗਾਜ਼, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ
