ਚੰਡੀਗੜ੍ਹ: ਐਤਵਾਰ ਨੂੰ ਭਾਰਤ ਤੇ ਆਸਟਰੇਲੀਆ ਵਿਚਾਲੇ ਹੋਣ ਵਾਲੇ ਵਨਡੇ World Cup 2023 ਦੇ ਫਾਈਨਲ ਮੈਚ ਨੂੰ ਲੈ ਕੇ ਚੰਡੀਗੜ੍ਹ ਵਿੱਚ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ। ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੁੱਕਰਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ। ਸ਼ਹਿਰ ਦੇ ਕਿਸੇ ਵੀ ਹਿੱਸੇ ‘ਚ ਖੁੱਲ੍ਹੀਆਂ ਥਾਵਾਂ ‘ਤੇ ਵੱਡੀਆਂ ਸਕਰੀਨਾਂ ਲਗਾ ਕੇ ਮੈਚ ਦਿਖਾਉਣ ‘ਤੇ ਪੂਰਨ ਪਾਬੰਦੀ ਹੋਵੇਗੀ | ਕਾਰ ਵਿੱਚ ਵੀ ਉੱਚੀ ਆਵਾਜ਼ ਵਿੱਚ ਸੰਗੀਤ, ਢੋਲ ਆਦਿ ਨਹੀਂ ਵਜਾਇਆ ਜਾਵੇਗਾ। ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
.jpg)
ਚੰਡੀਗੜ੍ਹ ਪੁਲਿਸ ਨੇ ਆਮ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ਵਿੱਚ ਪੁਲਿਸ ਨੇ ਆਮ ਲੋਕਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਫਾਈਨਲ ਮੈਚ ਵਾਲੇ ਦਿਨ ਕਈ ਪਾਬੰਦੀਆਂ ਲਗਾਈਆਂ ਹਨ। ਜਾਰੀ ਹੁਕਮਾਂ ਅਨੁਸਾਰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।