ਲੁਧਿਆਣਾ ‘ਚ ਵੱਡੀ ਘਟਨਾ, ਕਾਰੋਬਾਰੀ ਨੇ ਖ਼ੁਦ ਨੂੰ ਮਾਰੀਆਂ ਗੋਲੀਆਂ

fire/nawanpunjab.com

ਲੁਧਿਆਣਾ, 16 ਅਗਸਤ (ਦਲਜੀਤ ਸਿੰਘ)- ਲੁਧਿਆਣਾ ਦੇ ਹੈਬੋਵਾਲ ਕਲਾਂ ਸਥਿਤ ਦੁੱਗਰੀ ਪੁਰੀ ਇਲਾਕੇ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇਕ ਕਾਰੋਬਾਰੀ ਨੇ ਖ਼ੁਦ ਨੂੰ ਗੋਲੀਆਂ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਜਾਣਕਾਰੀ ਮੁਤਾਬਕ ਕਾਰੋਬਾਰੀ ਨੀਰਜ ਕਟਾਰੀਆ (40) ਦਾ ਆਟੋ ਪਾਰਟਸ ਦਾ ਕਾਰੋਬਾਰ ਹੈ। ਉਸ ਨੇ ਆਪਣੀ 32 ਬੋਰ ਦੀ ਪਿਸਤੌਲ ਨਾਲ ਖ਼ੁਦ ਨੂੰ 2 ਗੋਲੀਆਂ ਮਾਰੀਆਂ, ਜਿਸ ਤੋਂ ਬਾਅਦ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਸ ਵਾਰਦਾਤ ਵਾਲੀ ਥਾਂ ‘ਤੇ ਪਹੁੰਚ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ‘ਚ ਲੱਗ ਗਈ ਹੈ।

ਕਾਰੋਬਾਰੀ ਕੋਲੋ ਇਕ ਖ਼ੁਦਕੁਸ਼ੀ ਨੋਟ ਵੀ ਬਰਾਮਦ ਕੀਤਾ ਗਿਆ ਹੈ, ਜਿਸ ਦੇ ਆਧਾਰ ‘ਤੇ ਪੁਲਸ ਵੱਲੋਂ ਛਾਣਬੀਣ ਕੀਤੀ ਜਾ ਰਹੀ ਹੈ। ਕਾਰੋਬਾਰੀ ਵੱਲੋਂ ਇੰਨਾ ਵੱਡਾ ਕਦਮ ਚੁੱਕੇ ਜਾਣ ਮਗਰੋਂ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਦਾ ਕਹਿਣਾ ਹੈ ਕਿ 1-2 ਦਿਨ ਪਹਿਲਾਂ ਹੀ ਨੀਰਜ ਇਕ ਸਮਾਰੋਹ ‘ਚ ਸ਼ਾਮਲ ਹੋਇਆ ਸੀ ਅਤੇ ਕਾਫੀ ਖ਼ੁਸ ਸੀ ਪਰ ਉਸ ਵੱਲੋਂ ਅਜਿਹਾ ਕਿਉਂ ਕੀਤਾ ਗਿਆ, ਇਸ ਬਾਰੇ ਕਿਸੇ ਨੂੰ ਕੁੱਝ ਪਤਾ ਨਹੀਂ ਲੱਗਾ।

Leave a Reply

Your email address will not be published. Required fields are marked *